Farmer Protest: ਕਿਸਾਨੀ ਅੰਦੋਲਨ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਚੁੱਪੀ ਵਿਰੋਧੀਆਂ ਸਮੇਤ ਭਾਜਾਪ ਦੇ ਲੀਡਰਾਂ ਨੂੰ ਵੀ ਚੁੱਭ ਰਹੀ ਸੀ ਪਰ ਹੁਣ ਜਾਖੜ ਨੇ ਇੱਕ ਪਾਸਾ ਕਰ ਲਿਆ ਜਾਪਦਾ ਹੈ। ਜਾਖੜ ਨੇ ਹਰਿਆਣਾ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਜਾਇਜ ਠਹਿਰਾਇਆ ਹੈ ਜਿਸ ਦਾ ਮਤਲਬ ਹੈ ਕਿ ਉਹ ਹਰਿਆਣਾ ਸਰਕਾਰ ਦੀ ਕਾਰਵਾਈ ਦਾ ਵੀ ਸਮਰਥਣ ਕਰ ਰਹੇ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਦਿੱਲੀ ਕੂਚ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧ ਸਹੀ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿੱਚ ਰਲੇ ਕੁਝ ਸ਼ਰਾਰਤੀ ਅਨਸਰ ਹਿੰਸਾ ਕਰ ਰਹੇ ਹਨ। ਜੇ ਕਿਸਾਨਾਂ ਦਾ ਅੰਦੋਲਨ ਸ਼ਾਂਤੀਪੂਰਨ ਹੁੰਦਾ ਤਾਂ ਉਨ੍ਹਾਂ ਨੂੰ ਨਹੀਂ ਲਗਦਾ ਕਿ ਕੋਈ ਸਰਕਾਰ ਉਨ੍ਹਾਂ ਉੱਤੇ ਕਿਸੇ ਤਰ੍ਹਾਂ ਦੀ ਰੋਕ ਲਾਉਂਦੀ।
ਜਾਖੜ ਨੇ ਪੰਜਾਬ ਅਤੇ ਹਰਿਆਣਾ ਅੰਤਰਰਾਜੀ ਸਰਹੱਦ ਦੇ ਸ਼ੰਭੂ ਅਤੇ ਖਨੌਰੀ ਪੁਆਇੰਟਾਂ 'ਤੇ ਚੱਲ ਰਹੇ ਧਰਨੇ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ, "ਅਖੌਤੀ ਵਿਚੋਲਿਆਂ ਤੋਂ ਸਾਵਧਾਨ ਰਹੋ।" ਇਸ ਮੌਕੇ ਜਾਖੜ ਨੇ ਕਿਸਾਨਾਂ ਤੇ ਕੇਂਦਰ ਦੇ ਮੰਤਰੀਆਂ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾ ਰਹੀ ਵਿਚੋਲਗੀ ਉੱਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਸਿੱਧੇ ਕੇਂਦਰ ਨਾਲ ਗੱਲਬਾਤ ਕਰਨ ਦੀ ਸਲਾਹ ਦਿੱਤੀ ਹੈ।
ਜਾਖੜ ਨੇ ਮੁੱਖ ਮੰਤਰੀ ਦਾ ਨਾਂਅ ਲਏ ਬਿਨਾਂ ਕਿਹਾ ਕਿ ਵਿਚੋਲਗੀ ਕਰਨ ਵਾਲਿਆਂ ਦੇ ਇਸ ਵਿੱਚ ਆਪਣੇ ਹਿੱਤ ਹਨ ਤੇ ਉਨ੍ਹਾਂ ਦੀ ਮੁੱਦੇ ਨੂੰ ਸੁਲਝਾਉਣ ਦੀ ਕੋਈ ਦਿਲਚਸਪੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਚੋਲਿਆਂ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਖ਼ੁਦ ਐਮਐਸਪੀ ਦੇਣ ਦਾ ਐਲਾਨ ਕੀਤਾ ਸੀ। ਜਾਖੜ ਨੇ ਕਿਹਾ ਕਿ ਕਿਸਾਨਾਂ ਦਾ ਸਮੱਸਿਆ ਦਾ ਇੱਕੋ-ਇੱਕ ਹੱਲ ਗੱਲਬਾਤ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।