Punjab News: ਬੀਜੇਪੀ ਪ੍ਰਧਾਨ ਜਾਖੜ ਨੇ ਕਿਸਾਨਾਂ ਨੂੰ ਕੀਤਾ ਖ਼ਬਰਦਾਰ! ਤੁਹਾਨੂੰ ਵਰਤ ਕੇ ਕੋਈ ਨੁਕਸਾਨ ਨਾ ਕਰਵਾ ਜਾਏ...
Punjab News: ਕਿਸਾਨ ਅੰਦੋਲਨ ਬਾਰੇ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਸਾਨ ਸੰਗਠਨਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਇਸ ਸਮੇਂ ਪੂਰਾ ਦੇਸ਼ ਤੇ ਭਾਰਤ ਸਰਕਾਰ ਉਨ੍ਹਾਂ ਦੇ ਨਾਲ ਹੈ
Punjab News: ਕਿਸਾਨ ਅੰਦੋਲਨ ਬਾਰੇ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਸਾਨ ਸੰਗਠਨਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਇਸ ਸਮੇਂ ਪੂਰਾ ਦੇਸ਼ ਤੇ ਭਾਰਤ ਸਰਕਾਰ ਉਨ੍ਹਾਂ ਦੇ ਨਾਲ ਹੈ ਪਰ ਉਨ੍ਹਾਂ ਨੂੰ ਵਰਤ ਕੇ ਕੋਈ ਪੰਜਾਬ ਤੇ ਕਿਸਾਨਾਂ ਦਾ ਨੁਕਸਾਨ ਨਾ ਕਰਵਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਗੱਲਬਾਤ ਨਾਲ ਹੀ ਨਿਕਲੇਗਾ ਤੇ ਭਾਰਤ ਸਰਕਾਰ ਇਸ ਸਬੰਧੀ ਸੁਹਿਰਦ ਯਤਨ ਕਰ ਰਹੀ ਹੈ।
ਜਾਖੜ ਨੇ ਆਸ ਪ੍ਰਗਟਾਈ ਕਿ ਚੱਲ ਰਹੀ ਗੱਲਬਾਤ ਰਾਹੀਂ ਮਸਲੇ ਦਾ ਹੱਲ ਨਿਕਲ ਆਵੇਗਾ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਮਸਲੇ ਦੀ ਨਾਜ਼ੁਕਤਾ ਨੂੰ ਸਮਝਣ। ਕਿਤੇ ਅਜਿਹਾ ਨਾ ਹੋਵੇ ਕਿ ਦੇਸ਼ ਭਰ ਵਿੱਚ ਜੋ ਕਿਸਾਨ ਨਾਲ ਅੱਜ ਹਮਦਰਦੀ ਦੀ ਭਾਵਨਾ ਹੈ, ਉਸ ਨੂੰ ਸੱਟ ਵੱਜੇ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਸਿਆਸੀ ਲਾਹਾ ਲੈਣ ਲਈ ਵਰਤਿਆਂ ਜਾ ਰਿਹਾ ਹੈ ਜਿਸ ਬਾਰੇ ਕਿਸਾਨਾਂ ਨੂੰ ਮੰਥਨ ਕਰਨਾ ਚਾਹੀਦਾ ਹੈ।
ਜਾਖੜ ਨੇ ਕਿਹਾ ਕਿ ਅੰਦੋਲਨ ਨੂੰ ਕਿਸੇ ਧਰਮ ਜਾਂ ਸੂਬੇ ਨਾਲ ਜੋੜਨਾ ਠੀਕ ਨਹੀਂ। ਇਸ ਮੌਕੇ ਭਾਵੁਕਤਾ ਦੀ ਥਾਂ ਜ਼ਿੰਮੇਵਾਰੀ ਵਾਲਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਜਲਦ ਹੀ ਇਸ ਮਸਲੇ ਨੂੰ ਹੱਲ ਕਰ ਲਵੇਗੀ।
ਜਾਖੜ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਹਨ ਪਰ ਕਿਸਾਨਾਂ ਨੂੰ ਵੀ ਜੋਸ਼ ਦੇ ਨਾਲ ਹੀ ਹੋਸ਼ ਨਾਲ ਕੰਮ ਕਰਨਾ ਚਾਹੀਦਾ ਹੈ। ਮੈਂ ਇਹ ਇਸ ਲਈ ਕਹਿ ਰਿਹਾ ਹਾਂ ਕਿਉਂਕਿ ਕੁਝ ਲੋਕ ਵਿਚੋਲੇ ਦਾ ਕੰਮ ਕਰ ਰਹੇ ਹਨ ਜਾਂ ਹੋ ਸਕਦਾ ਹੈ ਕਿ ਕੁਝ ਕਿਸਾਨ ਨੇਤਾਵਾਂ ਨੇ ਉਨ੍ਹਾਂ ਨੂੰ ਵਿਚੋਲਾ ਬਣਾ ਦਿੱਤਾ ਹੋਵੇ। ਇਸ ਗੱਲ 'ਤੇ ਉਹ ਹਰਿਆਣਾ ਦੇ ਮੁੱਖ ਮੰਤਰੀ ਨਾਲ ਸਹਿਮਤ ਹਨ ਕਿ ਦਾਲ ਵਿੱਚ ਕੁਝ ਕਾਲਾ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਵੀ ਉਨ੍ਹਾਂ ਦੀ ਵਿਚੋਲਗੀ ਨੂੰ ਸਮਝਣਾ ਚਾਹੀਦਾ ਹੈ।
ਇਹ ਵੀ ਪੜ੍ਹੋ: RBI RULE: ਦੁਕਾਨਦਾਰਾਂ ਨੂੰ ਘਬਰਾਉਣ ਦੀ ਲੋੜ ਨਹੀਂ, Paytm QR ਕੋਡ ਸਕੈਨ ਤੇ ਸਪੀਕਰ ਤੋਂ ਪੇਮੈਂਟ ਕੰਫਰਮ 'ਤੇ ਕੋਈ ਪਾਬੰਦੀ ਨਹੀਂ...
ਜਾਖੜ ਨੇ ਕਿਹਾ ਕਿ ਅੱਜ ਜਿਹੜੇ ਲੋਕ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਿਵਾਉਣ ਦੀ ਗੱਲ ਕਰ ਰਹੇ ਹਨ, ਉਹ ਖੁਦ ਝੂਠੇ ਹਨ। ਉਨ੍ਹਾਂ ਦੇ ਆਪਣੇ ਐਡਵੋਕੇਟ ਜਨਰਲ ਨੇ ਪਰਾਲੀ ਸਾੜਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਜਾ ਕੇ ਕਿਹਾ ਹੈ ਕਿ ਉਹ ਕਿਸਾਨਾਂ ਨੂੰ ਝੋਨੇ ਤੋਂ ਬਾਜਰੇ ਵੱਲ ਡਿਵਰਟੀਫਾਈ ਕਰ ਦੇਣਗੇ।
ਇਹ ਵੀ ਪੜ੍ਹੋ: Laptop Display: ਖਿੱਚ ਕੇ ਵੱਡੀ ਕਰ ਸਕੋਂਗੇ ਲੈਪਟਾਪ ਦੀ ਸਕਰੀਨ, ਮਸ਼ਹੂਰ ਬ੍ਰਾਂਡ ਲਿਆ ਰਿਹਾ ਸਭ ਤੋਂ ਵਿਲੱਖਣ ਲੈਪਟਾਪ