ਚੰਡੀਗੜ੍ਹ :  ਲੋਕ ਸਭਾ 2024 ਦੀਆਂ ਚੋਣਾਂ ਤੋਂ ਪਹਿਲਾਂ ਬੀਜੇਪੀ ਪੰਜਾਬ ਜਿੱਤਣ ਦੀ ਤਿਆਰੀ ਵਿੱਚ ਜੁੱਟ ਗਈ ਹੈ। ਜਿਸ ਨੂੰ ਲੈ ਕੇ ਭਾਜਪਾ ਸੂਬੇ ਵਿੱਚ ਵੱਡੇ ਫੇਰਬਦਲ ਕਰ ਸਕਦੀ ਹੈ।  ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਇਕ ਵੱਡਾ ਦਾਅ ਖੇਡਣ ਦੀ ਤਿਆਰੀ 'ਚ ਹੈ। ਪੰਜਾਬ 'ਚ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਹੋ ਸਕਦੇ ਹਨ। ਪੰਜਾਬ 'ਚ ਸੁਨੀਲ ਜਾਖੜ ਹਿੰਦੂ ਤੇ ਜੱਟ ਭਾਈਚਾਰੇ ਦਾ ਇਕ ਸਾਂਝਾ ਚਿਹਰਾ ਹਨ। 


ਸ਼੍ਰੋਮਣੀ ਅਕਾਲੀ ਦਲ ਨਾਲੋਂ ਗਠਜੌੜ ਟੁੱਟਣ ਤੋਂ ਬਾਅਦ ਭਾਜਪਾ ਲਗਾਤਾਰ ਅਜਿਹੇ ਚਿਹਰੇ ਦੀ ਭਾਲ 'ਚ ਜੁਟੀ ਹੋਈ ਸੀ ਜੋ ਸ਼ਹਿਰ ਤੇ ਪਿੰਡ 'ਚ ਸਾਂਝੇ ਰੂਪ ਨਾਲ ਪ੍ਰਭਾਵ ਰੱਖਦਾ ਹੋਵੇ। ਕਿਸਾਨ ਪਰਿਵਾਰ ਨਾਲ ਜੁੜੇ ਜਾਖੜ ਨਾ ਸਿਰਫ਼ ਪਿੰਡ 'ਚ ਜੁੜੇ ਹਨ ਬਲਕਿ ਸ਼ਹਿਰਾਂ 'ਚ ਵੀ ਚੰਗੀ ਪਕੜ ਰੱਖਦੇ ਹਨ। ਇਹੀ ਕਾਰਨ ਹੈ ਕਿ ਭਾਜਪਾ ਪੰਜਾਬ 'ਚ ਜਾਖੜ ਦੇ ਨਾਂ 'ਤੇ ਵੱਡਾ ਦਾਅ ਖੇਡਣ ਜਾ ਰਹੀ ਹੈ।


ਮਿਲੀ ਜਾਣਕਾਰੀ ਮੁਤਾਬਕ ਜਾਖੜ ਦੇ ਨਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੀ ਮੋਹਰ ਲਗਾ ਦਿੱਤੀ ਹੈ। ਹਲਾਂਕਿ ਇਸ ਦੀ ਅਧਿਕਾਰੀਤ ਤੌਰ 'ਤੇ ਪੁਸ਼ਟੀ ਹੋਣਾ ਬਾਕੀ ਹੈ। ਪਰ ਚਰਚਾਵਾਂ ਹਨ ਕਿ ਬੀਜੇਪੀ ਪੰਜਾਬ ਵਿੱਚ ਸੁਨੀਲ ਜਾਖੜ ਨੂੰ ਆਪਣਾ ਸੂਬਾ ਪ੍ਰਧਾਨ ਲਗਾ ਸਕਦੀ ਹੈ। 


ਸੁਨੀਲ ਜਾਖੜ ਦਾ ਸਿਆਸੀ ਸਫ਼ਰ 


ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਕਾਰਨ ਜਾਖੜ ਨੇ ਕਾਂਗਰਸ ਨੂੰ ਛੱਡ ਦਿੱਤਾ ਸੀ। ਜਾਖੜ ਕਾਂਗਰਸ 'ਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇਕ ਵਾਰ ਲੋਕ ਸਭਾ ਦੇ ਮੈਂਬਰ ਤੇ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ। ਜਾਖੜ ਪਰਿਵਾਰ ਦੋ ਸਿਆਸੀ ਪਾਰਟੀਆਂ ਨਾਲ ਜੁੜਿਆ ਹੋਇਆ ਹੈ। ਸੁਨੀਲ ਜਾਖੜ ਬੀਜੇਪੀ ਵਿੱਚ ਹਨ ਤਾਂ ਉਹਨਾ ਦਾ ਭਤੀਜਾ ਸੰਦੀਪ ਜਾਖੜ ਕਾਂਗਰਸ ਦਾ ਅਬੋਹਰ ਤੋਂ ਵਿਧਾਇਕ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial