ਪੜਚੋਲ ਕਰੋ

ਕਰਤਾਰਪੁਰ ਲਾਂਘੇ 'ਤੇ ਸ਼ੱਕ ਜਤਾਉਣ ਵਾਲੇ ਬਿਆਨ 'ਤੇ ਜਾਖੜ ਨੇ ਕੀਤਾ ਕੈਪਟਨ ਦਾ ਬਚਾਅ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਪਿੱਛੇ ਪਾਕਿਸਤਾਨੀ ਫ਼ੌਜ ਦੀ ਘਿਨਾਉਣੀ ਯੋਜਨਾ ਹੋਣ ਦਾ ਸ਼ੱਕ ਜਤਾਏ ਜਾਣ ਤੋਂ ਬਾਅਦ ਕਾਂਗਰਸ ਦੇ ਪੰਜਾਬ ਪ੍ਰਧਾਨ ਉਨ੍ਹਾਂ ਦੇ ਹੱਕ ਵਿੱਚ ਉੱਤਰ ਆਏ ਹਨ। ਜਾਖੜ ਨੇ ਕਿਹਾ ਕਿ ਕੈਪਟਨ ਨੇ ਇਮਰਾਨ ਖ਼ਾਨ ਦੀ ਨੀਅਤ 'ਤੇ ਨਹੀਂ ਬਲਕਿ ਫ਼ੌਜ ਉੱਪਰ ਸ਼ੱਕ ਜ਼ਾਹਰ ਕੀਤਾ ਸੀ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਹੈ ਕਿ ਇਮਰਾਨ ਖ਼ਾਨ ਦੀ ਨੀਅਤ ਵਿੱਚ ਕੋਈ ਖੋਟ ਨਹੀਂ ਪਰ ਕੁਝ ਇਹੋ ਜਿਹੇ ਲੋਕ ਹਨ ਜੋ ਨਹੀਂ ਚਾਹੁੰਦੇ ਕਿ ਦੋਵੇਂ ਦੇਸ਼ਾਂ ਵਿੱਚ ਅਮਨ ਸ਼ਾਂਤੀ ਬਣੇ। ਜਾਖੜ ਨੇ ਕਿਹਾ ਮਿਲਟਰੀ ਫ਼ੈਸਟੀਵਲ ਦੇ ਵਿੱਚ ਜਿੰਨੇ ਵੀ ਸਾਬਕਾ ਆਰਮੀ ਅਫ਼ਸਰ ਪਹੁੰਚੇ ਸਨ, ਸਭ ਨੇ ਇਸ ਮੁੱਦੇ 'ਤੇ ਇਮਰਾਨ ਖ਼ਾਨ ਦੀ ਤਾਰੀਫ਼ ਕੀਤੀ ਸੀ। ਗੁਰਦਾਸਪੁਰ ਤੋਂ ਸੰਸਦ ਮੈਂਬਰ ਨੇ ਸਪੱਸ਼ਟ ਕੀਤਾ ਹੈ ਕਿ ਕੈਪਟਨ ਅਮਰਿੰਦਰ ਨੇ ਵੀ ਆਈਐੱਸਆਈ ਉਤੇ ਸ਼ੱਕ ਦੀ ਸੂਈ ਖੜ੍ਹੀ ਕੀਤੀ ਨਾ ਕਿ ਇਮਰਾਨ ਖਾਨ ਦੀ ਨੀਅਤ ਉੱਪਰ। ਜਾਖੜ ਨੇ ਪਿਛਲੇ ਤਿੰਨ ਦਿਨਾਂ ਤੋਂ ਅਕਾਲੀ ਦਲ ਵੱਲੋਂ ਦਰਬਾਰ ਸਾਹਿਬ ਜਾ ਕੇ ਭੁੱਲਾਂ ਬਖ਼ਸ਼ਾਉਣ ਨੂੰ ਵੀ ਡਰਾਮਾ ਕਰਾਰ ਦਿੱਤਾ। ਸੁਨੀਲ ਜਾਖੜ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਦੋ ਦਿਨ ਪਹਿਲਾਂ ਇਹ ਸਟੇਟਮੈਂਟ ਦਿੱਤੀ ਸੀ ਕਿ ਸੇਵਾ ਖ਼ਤਮ ਹੋਣ ਤੇ ਉਹ ਖੁੱਲ੍ਹ ਕੇ ਮੀਡੀਆ ਨਾਲ ਗੱਲ ਕਰਨਗੇ, ਪਰ ਹੁਣ ਆਪਣੇ ਹੀ ਬਿਆਨਾਂ ਤੋਂ ਪਲਟ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਦੇ ਸਿਆਸਤਦਾਨ ਧਰਮ 'ਤੇ ਹੀ ਸਿਆਸਤ ਕਰ ਰਹੇ ਹਨ।

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget