ਸ਼ੰਕਰ ਦਾਸ ਦੀ ਰਿਪੋਰਟ
Punjab News : ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਹੋਏ "ਸਮਝੌਤੇ" ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕਸਿਆ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਕਾਂਗਰਸ ਤੇ 'ਆਪ' ਦੇ ਸਮਝੌਤੇ ਤੋਂ ਬਾਅਦ ਕਾਂਗਰਸ ਨੂੰ ਕਿਹੜੀ ਪਾਰਟੀ ਆਖਿਆ ਜਾਵੇ?
ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ, ਭਗਵੰਤ ਮਾਨ ਜੀ ਕਾਂਗਰਸ ਤੇ ਆਪ ਦੇ ਸਮਝੌਤੇ ਬਾਅਦ ਹੁਣ ਕਾਂਗਰਸ ਨੂੰ "ਸਰਕਾਰੀ ਪਾਰਟੀ" ਆਖੀਏ ਜਾਂ "ਵਿਰੋਧੀ ਪਾਰਟੀ”? ਇਸ ਤੋਂ ਪਹਿਲਾਂ ਬੀਤੀ ਰਾਤ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਵੀ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਹੋਏ "ਸਮਝੌਤੇ" ਨੂੰ ਲੈ ਕੇ ਸਵਾਲ ਚੁੱਕੇ ਸੀ।
ਦੱਸ ਦੇਈਏ ਕਿ ਸੁਨੀਲ ਜਾਖੜ ਦਾ ਇਹ ਟਵੀਟ ਉਦੋਂ ਸਾਹਮਣੇ ਆਇਆ ਹੈ ਜਦੋਂ ਵਿਰੋਧੀ ਧਿਰਾਂ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੰਜੇ ਸਿੰਘ ਅਤੇ ਰਾਘਵ ਚੱਢਾ ਪੁੱਜੇ ਹਨ।
ਬੈਂਗਲੁਰੂ 'ਚ ਵਿਰੋਧੀ ਧਿਰਾਂ ਦੀ ਦੂਜੇ ਦਿਨ ਦੀ ਬੈਠਕ ਜਾਰੀ ਹੈ। 2024 ਦੀਆਂ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਵਿਰੋਧੀ ਧਿਰ ਦੀਆਂ 26 ਪਾਰਟੀਆਂ ਇੱਕਜੁੱਟ ਹੋ ਗਈਆਂ ਹਨ। ਸੂਤਰਾਂ ਮੁਤਾਬਕ ਬੈਠਕ 'ਚ ਵਿਰੋਧੀ ਪਾਰਟੀਆਂ ਦੇ ਗਠਜੋੜ ਦਾ ਨਾਂ ਭਾਰਤ (INDIA) ਰੱਖਣ ਦਾ ਪ੍ਰਸਤਾਵ ਰੱਖਿਆ ਗਿਆ ਹੈl
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਬ੍ਰਿਜਭੂਸ਼ਣ ਸਿੰਘ ਅਦਾਲਤ 'ਚ ਹੋਏ ਪੇਸ਼, ਦੋ ਦਿਨਾਂ ਲਈ ਮਿਲੀ ਅੰਤਰਿਮ ਜ਼ਮਾਨਤ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ