Punjab News: ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਮੁੜ ਐਕਟਿਵ ਹੋ ਗਏ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ 'ਤੇ ਵੱਡਾ ਹਮਲਾ ਬੋਲਿਆ ਹੈ। ਵੀਰਵਾਰ ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕਰਦਿਆਂ ਜਾਖੜ ਨੇ ਕਿਹਾ ਕਿ ਦਿੱਲੀ ਤੋਂ ਭਜਾਈ ਆਪਦਾ ਹੁਣ ਪੰਜਾਬ 'ਤੇ ਮੰਡਰਾ ਰਹੀ ਹੈ। ਜਿਸ ਤਰ੍ਹਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਹਨ, ਉਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੀਂਦ ਨਹੀਂ ਆ ਰਹੀ ਤੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵੀ ਹਾਈ ਹੈ।

ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਮਨੀਸ਼ ਸਿਸੋਦੀਆ ਪੰਜਾਬ ਲਈ ਇੱਕ ਨਵੀਂ ਸ਼ਰਾਬ ਨੀਤੀ ਤਿਆਰ ਕਰ ਰਹੇ ਹਨ। ਇਸ ਨਵੀਂ ਸ਼ਰਾਬ ਨੀਤੀ ਦੇ ਖਰੜੇ 'ਤੇ ਅੱਜ ਕੈਬਨਿਟ ਮੀਟਿੰਗ ਵਿੱਚ ਚਰਚਾ ਹੋਈ ਤੇ ਇਸ ਨੂੰ ਲਗਪਗ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਜਾਖੜ ਨੇ ਕਿਹਾ ਕਿ ਹੁਣ ਉਹ ਮੁੱਖ ਮੰਤਰੀ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਾਰੇ ਚਿੰਤਤ ਹਨ ਕਿਉਂਕਿ ਦਿੱਲੀ ਵਿੱਚ ਬਣੀ ਸ਼ਰਾਬ ਨੀਤੀ ਦੀ ਤਰਜ਼ 'ਤੇ ਹੁਣ ਪੰਜਾਬ ਵਿੱਚ ਵੀ ਨਵੀਂ ਸ਼ਰਾਬ ਨੀਤੀ ਬਣਾਈ ਜਾ ਰਹੀ ਹੈ।

ਮੈਂ ਭਗਵੰਤ ਮਾਨ ਦੀ ਚੰਗੀ ਸਿਹਤ ਤੇ ਆਉਣ ਵਾਲੇ ਦਿਨਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਨਾਲ ਹੀ ਇੱਕ ਚੇਤਾਵਨੀ ਚੀਮਾ ਸਾਹਿਬ, ਪੰਜਾਬ ਦੇ ਆਬਕਾਰੀ ਮੰਤਰੀ ਹੋਣ ਦੇ ਨਾਤੇ, ਤੁਸੀਂ ਸ਼ਾਇਦ ਆਪਣੇ ਆਪ ਨੂੰ ਸਿਸੋਦੀਆ ਵਰਗੀ ਸਥਿਤੀ ਵਿੱਚ ਨਹੀਂ ਦੇਖਣਾ ਚਾਹੋਗੇ। ਪੰਜਾਬ ਦਾ ਵੀ ਦਿੱਲੀ ਵਰਗਾ ਹਾਲ ਹੋਵੇਗਾ। ਜਾਖੜ ਨੇ ਕਿਹਾ ਕਿ ਇਸ ਪੂਰੀ ਘਟਨਾ ਵਿੱਚ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ। ਦਿੱਲੀ ਦੀ ਇਸ ਸ਼ਰਾਬ ਨੀਤੀ ਨੇ ਦਿੱਲੀ ਦੇ ਲੋਕਾਂ ਸਾਹਮਣੇ ਦ੍ਰਿੜ ਇਮਾਨਦਾਰੀ ਦਾ ਦਾਅਵਾ ਕਰਨ ਵਾਲੀ ਪਾਰਟੀ ਦਾ ਚਿਹਰਾ ਬੇਨਕਾਬ ਕਰ ਦਿੱਤਾ ਤੇ ਦਿੱਲੀ ਵਿੱਚ ਜੋ ਕੁਝ ਵੀ ਇਸ ਨਾਲ ਹੋਇਆ ਪੰਜਾਬ ਦੇ ਲੋਕ ਪੰਜਾਬ ਵਿੱਚ ਵੀ ਇਸ ਨਾਲ ਉਹੀ ਕਰਨ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।