Punjab news:  ਮੁੱਖ ਮੰਤਰੀ ਭਗਵੰਤ ਮਾਨ ਦੀ ਖੁਲ੍ਹੀ ਬਹਿਸ ਲਈ PAU ਦਾ ਇਲਾਕਾ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉੱਥੇ ਹੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਆਗੂਆਂ ਨੂੰ ਬਹਿਸ ਦਾ ਤੇ ਪੰਜਾਬੀਆਂ ਨੂੰ ਭਾਗ ਲੈਣ ਦਾ ਸੱਦਾ ਦੇ ਕੇ ਹੁਣ ਪੰਜਾਬ ਸਰਕਾਰ ਪੁਲਿਸ ਦੇ ਸਹਾਰੇ ਲੋਕਾਂ ਨੂੰ ਪਹੁੰਚਣ ਤੋਂ ਰੋਕਣ ਤੇ ਲੱਗੀ ਹੈ। ਤਾਂ ਕਿ ਕੋਈ ਲੁਧਿਆਣੇ ਆ ਕੇ ਝੂਠ ਦੀ ਬੁਨਿਆਦ 'ਤੇ ਟਿਕੀ ਅਤੇ ਇਸ਼ਤਿਹਾਰਬਾਜੀ ਦੇ ਪਰਦੇ ਪਿੱਛੇ ਲੁਕੀ ਸਰਕਾਰ ਦੀਆਂ ਨਾਕਾਮੀਆਂ ਉਜਾਗਰ ਨਾ ਕਰ ਦੇਵੇ। ਇਸ ਲਈ ਲੋਕਾਂ ਨੂੰ ਘਰਾਂ ਦੇ ਅੰਦਰ ਨਜ਼ਰਬੰਦ ਕੀਤਾ ਜਾ ਰਿਹਾ ਹੈ। ਕੀ ਭਗਵੰਤ ਮਾਨ ਜੀ ਸੱਚ ਦਾ ਸਾਹਮਣਾ ਕਰਨ ਤੋਂ ਘਬਰਾ ਰਹੇ ਹਨ ?






ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਵਿਚਕਾਰ ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਖੁੱਲ੍ਹੀ ਬਹਿਸ ਲਈ ਸੂਬੇ ਦੇ ਸਾਰੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਯੂਨੀਵਰਸਿਟੀ ਦੇ ਹਾਲ ’ਚ ਹੋਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਦੇ ਲਿਹਾਜ਼ ਨਾਲ ਪੁਲਿਸ ਨੇ ਵੀ ਲੱਕ ਸਿੱਧਾ ਕਰ ਲਿਆ ਹੈ। ਯੂਨੀਵਰਸਿਟੀ ਦੇ ਅੰਦਰ ਅਤੇ ਬਾਹਰ ਸੁਰੱਖਿਆ ਵਿਵਸਥਾ ਸਖ਼ਤ ਕਰਨ ਦੇ ਹੁਕਮ ਦਿੱਤੇ ਗਏ ਹਨ। 


ਇਹ ਵੀ ਪੜ੍ਹੋ: Punjab News: 1 ਨਵੰਬਰ ਵਾਲੀ ਬਹਿਸ ਵਿੱਚ ਵਿਰੋਧੀ ਲੀਡਰ ਆਪਣੇ ਸਾਰੇ ਕਾਗ਼ਜ਼ ਨਾਲ ਲੈ ਕੇ ਆਉਣ-ਕੰਗ


ਇਸ ਦੇ ਨਾਲ ਹੀ ਸੋਮਵਾਰ ਨੂੰ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਅਰਪਿਤ ਸ਼ੁਕਲਾ, ਏ. ਡੀ. ਜੀ. ਪੀ. ਏ. ਐੱਸ. ਰਾਏ ਅਤੇ ਏ. ਡੀ. ਜੀ. ਪੀ. ਇੰਟੈਲੀਜੈਂਸ ਜਸਕਰਨ ਸਿੰਘ ਅਤੇ ਆਈ. ਜੀ. ਲੁਧਿਆਣਾ ਰੇਂਜ ਪੀ. ਏ. ਯੂ. ਪੁੱਜੇ, ਜਿੱਥੇ ਉਨ੍ਹਾਂ ਨੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਸਮੇਤ ਕਈ ਸੀਨੀਅਰ ਅਧਿਕਾਰੀਆਂ ਦੇ ਨਾਲ ਹਾਲ ਦਾ ਜਾਇਜ਼ਾ ਲਿਆ।


ਇਹ ਵੀ ਪੜ੍ਹੋ: ਜੰਗ-ਏ-ਸਿਆਸਤ ! 'ਮੈਨੂੰ ਤੇ ਭਗਵੰਤ ਮਾਨ ਨੂੰ ਇੱਕ ਕਮਰੇ 'ਚ ਬੰਦ ਕਰ ਦਿਓ....ਜਿਹੜਾ ਜਿੱਤਿਆ ਬਾਹਰ ਆ ਜਾਵੇਗਾ'