Sunil jakhar: ਗਣਰਾਜ ਦਿਹਾੜੇ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ‘ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਸੁਨੀਲ ਜਾਖੜ ਨੇ ਐਕਸ ‘ਤੇ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੀ ਝਾਂਕੀ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚ ਮਾਣ ਵਾਲੀ ਥਾਂ ਦਿੱਤੀ ਜਾਣੀ ਚਾਹੀਦੀ ਸੀ। ਹਰ ਪੰਜਾਬੀ ਚਾਹੁੰਦਾ ਹੈ ਕਿ ਸਾਡਾ ਅਮੀਰ ਸੱਭਿਆਚਾਰ (ਵਿਰਸਾ), ਸਾਡਾ ਇਤਿਹਾਸ ਜੋ ਕਿ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਗੁਰੂ ਸਾਹਿਬਾਨ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ 26 ਜਨਵਰੀ ਨੂੰ ਕੌਮ ਨੂੰ ਪ੍ਰਦਰਸ਼ਿਤ ਕੀਤਾ ਜਾਵੇ। ਪੰਜਾਬ ਦੀ ਝਾਕੀ ਦੀ ਸ਼ਮੂਲੀਅਤ ਨਾ ਕਰਨਾ ਯਕੀਨੀ ਤੌਰ 'ਤੇ ਸਾਡੇ ਸਾਰਿਆਂ ਲਈ ਨਿਰਾਸ਼ਾਜਨਕ ਹੈ।
ਜਾਖੜ ਨੇ ਕਿਹਾ ਕਿ ਸੂਬੇ ਵਿੱਚ ਜਨੂੰਨ ਨੂੰ ਭੜਕਾਉਣ ਦੇ ਬਹਾਨੇ ਵਜੋਂ ਇਸ ਮੁੱਦੇ ਦਾ ਸ਼ੋਸ਼ਣ ਕਰਨ ਦਾ ਕੋਈ ਕਾਰਨ ਨਹੀਂ ਹੈ ਅਤੇ ਜਿਸ ਤਰ੍ਹਾਂ ਦੀ ਗੰਦੀ ਭਾਸ਼ਾ ਅੱਜ ਵਰਤੀ ਜਾ ਰਹੀ ਹੈ, ਉਹ ਪੰਜਾਬ ਦੇ ਮੁੱਖ ਮੰਤਰੀ ਨਾਲੋਂ ਕਿਸੇ ਵੀ ਪੰਜਾਬੀ ਲਈ ਅਣਹੋਣੀ ਹੈ।
ਇਹ ਵੀ ਪੜ੍ਹੋ: Punjab news: ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਉਣ ਦੇ ਆਦੇਸ਼
ਇੱਥੇ ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ ਸਾਲ ਗਣਰਾਜ ਦਿਹਾੜੇ ਮੌਕੇ 26 ਜਨਵਰੀ ਨੂੰ ਪੰਜਾਬ ਨੂੰ ਇੱਕ ਵਾਰ ਫਿਰ ਆਪਣੀ ਝਾਕੀ ਪੇਸ਼ ਕਰਨ ਲਈ ਨਹੀਂ ਮਨਜ਼ੂਰੀ ਨਹੀਂ ਮਿਲੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਹੈ ਕਿ ਭਾਜਪਾ ਦੇ ਰਾਜ ਵਾਲੇ ਸੂਬਿਆਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਤੋਂ ਪੁੱਛਿਆ ਗਿਆ ਕਿ ਪੰਜਾਬ ਆਪਣੀ ਝਾਂਕੀ ਲਿਆਵੇਗਾ ਜਾਂ ਨਹੀਂ। ਇਸ ਤੋਂ ਬਾਅਦ ਅਸੀਂ 4 ਅਗਸਤ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਝਾਕੀ ਦੀ ਇੱਛਾ ਜ਼ਾਹਰ ਕੀਤੀ ਸੀ ਅਤੇ ਤਿੰਨ ਡਿਜ਼ਾਈਨ ਭੇਜੇ ਸਨ।
ਪੰਜਾਬ ਸਰਕਾਰ ਨੇ ਭੇਜੇ ਸਨ ਇਹ ਤਿੰਨ ਡਿਜ਼ਾਈਨ
ਸੀਐਮ ਮਾਨ ਨੇ ਕਿਹਾ ਕਿ ਇਸ ਨੂੰ ਲੈ ਕੇ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨਾਲ ਤਿੰਨ ਮੀਟਿੰਗਾਂ ਕੀਤੀਆਂ ਗਈਆਂ। ਬੀਤੀ 26 ਜਨਵਰੀ ਨੂੰ ਵੀ ਪੰਜਾਬ ਦੀ ਝਾਕੀ ਨੂੰ ਪੇਸ਼ ਕਰਨ ਦੀ ਮਨਜ਼ੂਰੀ ਨਹੀਂ ਮਿਲੀ ਸੀ ਅਤੇ ਇਸ ਵਾਰ ਗਣਰਾਜ ਦਿਹਾੜੇ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਉੱਥੇ ਹੀ ਭਗਵੰਤ ਮਾਨ ਨੇ ਕਿਹਾ ਕਿ ਮੈਂ 26 ਜਨਵਰੀ ਨੂੰ ਜਿਹੜੇ ਸੂਬੇ ਵਿੱਚ ਵੀ ਜਾਵਾਂਗਾ, ਉੱਥੇ ਇਹ ਝਾਕੀਆਂ ਦਿਖਾਵਾਂਗਾ ਅਤੇ ਉਸ ‘ਤੇ ਅਸੀਂ ਲਿਖਾਂਗੇ Rejected by Centre।