Punjab Breaking News Live 27 September 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ, ਪੰਚਾਇਤਾਂ ਚੋਣਾਂ ਦੇ ਐਲਾਨ ਮਗਰੋਂ 15 ਘੰਟਿਆਂ 'ਚ ਹੀ ਇਸ ਪਿੰਡ ਨੇ ਚੁਣਿਆ ਸਰਪੰਚ, ਪੰਜਾਬ ਦੇ 16 ਜ਼ਿਲ੍ਹਿਆਂ 'ਚ ਪਵੇਗਾ ਮੀਂਹ

Punjab Breaking News Live 27 September 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫ਼ਾ, ਪੰਚਾਇਤਾਂ ਚੋਣਾਂ ਦੇ ਐਲਾਨ ਮਗਰੋਂ 15 ਘੰਟਿਆਂ 'ਚ ਹੀ ਇਸ ਪਿੰਡ ਨੇ ਚੁਣਿਆ ਸਰਪੰਚ, ਪੰਜਾਬ ਦੇ 16 ਜ਼ਿਲ੍ਹਿਆਂ 'ਚ ਪਵੇਗਾ ਮੀਂਹ

ABP Sanjha Last Updated: 27 Sep 2024 12:06 PM

ਪਿਛੋਕੜ

Punjab Breaking News Live 27 September 2024 : ਪੰਜਾਬ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਚਰਚਾਵਾਂ ਚੱਲ ਰਹੀਆਂ ਸਨ ਕਿ ਭਾਜਪਾ ਆਪਣਾ ਪ੍ਰਧਾਨ ਬਦਲਣ ਦੀ ਤਿਆਰੀ ਕਰ ਰਹੀ ਹੈ ਤੇ ਅਜਿਹਾ...More

Ludhiana News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਬੰਦ! ਫਰੀ ਲੰਘਣਗੇ 70 ਹਜ਼ਾਰ ਤੋਂ ਵੱਧ ਵਾਹਨ

Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਯਾਨੀ ਸ਼ੁੱਕਰਵਾਰ ਤੋਂ ਇੱਕ ਵਾਰ ਫਿਰ ਬੰਦ ਹੋ ਗਿਆ ਹੈ। ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਕਮਾਈ 70 ਲੱਖ ਰੁਪਏ ਦੇ ਕਰੀਬ ਹੈ। ਟੋਲ ਪਲਾਜ਼ਾ ਅੱਜ ਸਵੇਰ ਤੋਂ ਹੀ ਬੰਦ ਹੋ ਗਿਆ। ਇਸ ਲਈ ਲੋਕਾਂ ਨੂੰ ਉੱਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪੈ ਰਿਹਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ।