Punjab News : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਬੋਹਰ 'ਚ ਭਾਜਪਾ ਦੀ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਦੀ ਅਚਾਨਕ ਸਿਹਤ ਵਿਗੜ ਗਈ ਤੇ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਸੁਨੀਲ ਜਾਖੜ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅਬੋਹਰ 'ਚ ਪਹੁੰਚੇ ਸਨ।
ਮਿਲੀ ਜਾਣਕਾਰੀ ਅਨੁਸਾਰ ਸੁਨੀਲ ਜਾਖੜ ਇੱਕ ਪ੍ਰੋਗਰਾਮ ਦੌਰਾਨ ਜਦੋਂ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਸ ਵੇਲੇ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਹਨਾਂ ਨੂੰ ਨੇੜਲੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਸੁਨੀਲ ਜਾਖੜ ਦੇ ਪੀ.ਏ ਸੰਜੀਵ ਤ੍ਰਿਖਾ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਜਾਖੜ ਠੀਕ ਠਾਕ ਹਨ ਅਤੇ ਘਰ ਵਿਚ ਆਰਾਮ ਕਰ ਰਹੇ ਹਨ।
ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵੇਂ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਿਛਲੇ ਮਹੀਨੇ ਆਪਣਾ ਅਹੁਦਾ ਸੰਭਾਲਿਆ ਸੀ। ਇਸ ਮੌਕੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਦੇ ਨਾਲ ਲਾਅ ਭਵਨ ਵਿਖੇ ਵੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਸਹਿ-ਇੰਚਾਰਜ ਡਾ, ਨਰਿੰਦਰ ਸਿੰਘ ਰੈਨਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਮੇਤ ਅਵਿਨਾਸ਼ ਰਾਏ ਖੰਨਾ ਅਤੇ ਸੂਬੇ ਭਰ ਤੋਂ ਸੀਨੀਅਰ ਤੇ ਸੀਨੀਅਰ ਆਗੂ ਹਾਜ਼ਰ ਸਨ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ