ਚੰਡੀਗੜ੍ਹ:  ਪੰਜਾਬ ਕਾਂਗਰਸ ਦੇ ਪ੍ਰਧਾਾਨ ਸੁਨੀਲ ਜਾਖੜ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਜੋ ਵੀ ਹੋ ਸਕਦਾ ਹੋਇਆ ਅਸੀਂ ਕਿਸਾਨਾਂ ਲਈ ਕਰਾਂਗੇ। ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਨੂੰ ਸਥਾਨਕ ਨਗਰ ਨਿਗਮ ਚੋਣ ਪ੍ਰਚਾਰ ਤੋਂ ਰੋਕਣ ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਤੇ ਹਰ ਸਿਆਸੀ ਪਾਰਟੀ ਨੂੰ ਆਪਣਾ ਚੋਣ ਪ੍ਰਚਾਰ ਕਰਨ ਦਾ ਅਧਿਕਾਰ ਹੈ।


ਉਨ੍ਹਾਂ ਕਿਹਾ ਕਿ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੀ ਭੜਕਾਊ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ। ਮੋਗਾ 'ਚ ਬੀਤੇ ਕੱਲ੍ਹ ਕਾਂਗਰਸ ਤੇ ਅਕਾਲੀ ਦਲ ਦੇ ਵਰਕਰਾਂ ਦੇ ਵਿਚ ਹੋਏ ਕਲਸਟਰ 'ਤੇ ਬੋਲਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਗਲਤ ਹੈ। ਹਾਲਾਂਕਿ ਸੂਬੇ 'ਚ ਕਾਨੂੰਨ ਵਿਵਸਥਾ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਸੂਬੇ 'ਚ ਪੂਰੀ ਤਰ੍ਹਾਂ ਕਾਇਮ ਹੈ।


ਉਨ੍ਹਾਂ ਕਿਹਾ ਆਮ ਆਦਪੀ ਮਾਰਟੀ ਝੂਠ ਦੇ ਸਹਾਰੇ ਸਿਆਸਤ ਕਰ ਰਹੀ ਹੈ ਤੇ ਸੂਬੇ 'ਚ 2013 ਚ ਅਕਾਲੀ-ਬੀਜੇਪੀ ਸਰਕਾਰ ਵੱਲੋਂ ਕਾਂਟਰੈਕਟ ਫਾਰਮਿੰਗ ਕਾਨੂੰਨ ਬਣਾਏ ਜਾਣ ਨੂੰ ਲੈਕੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗਲਤ ਇਲਜ਼ਾਮ ਲਾ ਰਹੀ ਹੈ।