Sunil Jakhar: ਜਾਖੜ ਦਾ ਸੀਐਮ ਮਾਨ 'ਤੇ ਤੰਜ! ਜੇ ਪੰਜਾਬ ਦੇ ਗੰਭੀਰ ਮੁੱਦਿਆਂ 'ਤੇ ਬਹਿਸ ਇਨ੍ਹਾਂ ਤੋਂ ਕਰਾਓਗੇ, ਫਿਰ ਸਰਕਾਰ ਦਾ ਭਾਣਾ ਤਾਂ ਵਰਤ ਗਿਆ ਸਮਝੋ...
Punjab News: ਜੇ ਪੰਜਾਬ ਦੇ ਗੰਭੀਰ ਮੁੱਦਿਆਂ 'ਤੇ ਬਹਿਸ ਇਨ੍ਹਾਂ ਤੋਂ ਕਰਾਓਗੇ, ਫਿਰ ਸਰਕਾਰ ਦਾ ਭਾਣਾ ਤਾਂ ਵਰਤ ਗਿਆ ਸਮਝੋl ਉਨ੍ਹਾਂ ਦਾ ਇਸ਼ਾਰਾ ਪ੍ਰੋ. ਨਿਰਮਲ ਜੌੜਾ ਵੱਲ ਹੈ ਜਿਨ੍ਹਾਂ ਨੂੰ ਸੀਐਮ ਭਗਵੰਤ ਮਾਨ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੌਂਪੀ ਹੈ
Punjab News: ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਮੁੜ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਇੱਕ ਨਵੰਬਰ ਨੂੰ ਹੋ ਰਹੀ ਬਹਿਸ ਬਾਰੇ ਸੀਐਮ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਜੇ ਪੰਜਾਬ ਦੇ ਗੰਭੀਰ ਮੁੱਦਿਆਂ 'ਤੇ ਬਹਿਸ ਇਨ੍ਹਾਂ ਤੋਂ ਕਰਾਓਗੇ, ਫਿਰ ਸਰਕਾਰ ਦਾ ਭਾਣਾ ਤਾਂ ਵਰਤ ਗਿਆ ਸਮਝੋl ਉਨ੍ਹਾਂ ਦਾ ਇਸ਼ਾਰਾ ਪ੍ਰੋ. ਨਿਰਮਲ ਜੌੜਾ ਵੱਲ ਹੈ ਜਿਨ੍ਹਾਂ ਨੂੰ ਸੀਐਮ ਭਗਵੰਤ ਮਾਨ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੌਂਪੀ ਹੈ।
ਸੁਨੀਲ ਜਾਖੜ ਨੇ ਵੀਡੀਓ ਸ਼ੇਅਰ ਕਰਦਿਆਂ ਕਿਹਾ...
ਪੰਜਾਬ ਮੰਗਦਾ ਜਵਾਬ
ਭਗਵੰਤ ਮਾਨ ਜੀ,
ਜੇ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਬਹਿਸ ਇਨ੍ਹਾਂ ਤੋਂ ਕਰਾਉਂਗੇ, ਫਿਰ ਸਰਕਾਰ ਦਾ ਭਾਣਾ ਤਾਂ ਵਰਤ ਗਿਆ ਸਮਝੋ l
#ਪੰਜਾਬਮੰਗਦਾਜਵਾਬ @BhagwantMann @BJP4Punjab
ਪੰਜਾਬ ਮੰਗਦਾ ਜਵਾਬ
— Sunil Jakhar (@sunilkjakhar) October 26, 2023
ਭਗਵੰਤ ਮਾਨ ਜੀ,
ਜੇ ਪੰਜਾਬ ਦੇ ਗੰਭੀਰ ਮੁੱਦਿਆਂ ਤੇ ਬਹਿਸ ਇਨ੍ਹਾਂ ਤੋਂ ਕਰਾਉਂਗੇ, ਫਿਰ ਸਰਕਾਰ ਦਾ ਭਾਣਾ ਤਾਂ ਵਰਤ ਗਿਆ ਸਮਝੋ l#ਪੰਜਾਬਮੰਗਦਾਜਵਾਬ@BhagwantMann@BJP4Punjab pic.twitter.com/N6do2YeC0P
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਲੁਧਿਆਣਾ ਵਿੱਚ ਪਹਿਲੀ ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਂ 'ਮੈਂ ਪੰਜਾਬ ਬੋਲਦਾ ਹਾਂ' ਹੋਵੇਗਾ। ਉਨ੍ਹਾਂ ਨੇ ਇਸ ਡਿਬੇਟ ਵਿੱਚ ਪੰਜਾਬੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ 1 ਨਵੰਬਰ ਨੂੰ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਆਪਣਾ ਪੱਖ ਰੱਖਣਗੀਆਂ। ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ।
ਸੀਐਮ ਭਗੰਵਤ ਮਾਨ ਨੇ ਟਵੀਟ ਕਰਕੇ ਕਿਹਾ...
ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ਮੈਂ ਪੰਜਾਬ ਬੋਲਦਾ ਹਾਂ“ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ।
“ਪੰਜਾਬ ਮੰਗਦਾ ਜਵਾਬ”
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।