(Source: Poll of Polls)
Punjab News: ਜਾਖੜ ਦੇ AAP ਵਾਲਿਆਂ 'ਤੇ ਰਗੜੇ, ਸੰਦੀਪ ਪਾਠਕ ਨੂੰ ਦੱਸਿਆ ਰਾਜਾ ਵੜਿੰਗ ਵਾਂਗ ਹੰਕਾਰੀ ! ਦਲ ਬਦਲੂਆਂ 'ਤੇ ਕੁਮੈਂਟ
ਪੰਜਾਬ ਵਿੱਚ ਪਾਰਟੀ ਪਾਰਟੀ ਬਦਲਣ ਵਾਲਿਆਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੇ ਨਾਲ ਹੀ ਹੁਣ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸੇ ਬਹਾਨੇ 'ਆਪ' ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਨੂੰ ਵੀ ਘੇਰਿਆ ਹੈ।
ਪੰਜਾਬ ਵਿੱਚ ਪਾਰਟੀ ਪਾਰਟੀ ਬਦਲਣ ਵਾਲਿਆਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਦੇ ਨਾਲ ਹੀ ਹੁਣ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸੇ ਬਹਾਨੇ 'ਆਪ' ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਨੂੰ ਵੀ ਘੇਰਿਆ ਹੈ। ਉਹਨਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਲਿਖਿਆ ਹੈ ਕਿ ਜੋ ਲੋਕ ਭਾਜਪਾ 'ਚ ਸ਼ਾਮਲ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਟਾਟਾ ਬਾਏ।'' ਇਸ ਦੇ ਕਾਰਨਾਂ 'ਤੇ ਗੌਰ ਕਰਨ ਦੀ ਬਜਾਏ ਪਾਠਕ ਨੇ ਵੀ ਉਸੇ ਤਰ੍ਹਾਂ ਦੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਤਰ੍ਹਾਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤੀ ਸੀ। ਇਹ ਹੰਕਾਰ ਦੋਵਾਂ ਧਿਰਾਂ ਨੂੰ ਬਰਬਾਦ ਕਰਨ ਦਾ ਇੱਕ ਕਾਰਨ ਸਾਬਤ ਹੋਵੇਗਾ।
ਅਸਲ 'ਚ ਕੁਝ ਦਿਨ ਪਹਿਲਾਂ 'ਆਪ' ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ 'ਚ ਸ਼ਾਮਲ ਹੋਏ ਸਨ। ਇਸ ਦੌਰਾਨ ਜਦੋਂ ਮੰਗਲਵਾਰ ਨੂੰ ਲੁਧਿਆਣਾ ਵਿਖੇ ਇੱਕ ਪ੍ਰੋਗਰਾਮ ਵਿੱਚ ਸੰਦੀਪ ਪਾਠਕ ਨੂੰ ਇਸ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਸੀ ਕਿ ਸਮੇਂ-ਸਮੇਂ 'ਤੇ ਘਰ ਅਤੇ ਸਰੀਰ ਦੀ ਸਫ਼ਾਈ ਜ਼ਰੂਰੀ ਹੁੰਦੀ ਹੈ। ਇਸੇ ਤਰ੍ਹਾਂ ਇਹ ਮੌਸਮ ਵੀ ਚੰਗਾ ਹੈ। ਅਜਿਹੇ 'ਚ ਇਨ੍ਹਾਂ ਲੋਕਾਂ ਨੂੰ ਜਾਣ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ। ਇਨ੍ਹਾਂ ਦੀ ਸਫ਼ਾਈ ਵੀ ਜ਼ਰੂਰੀ ਹੈ।
ਪਿਛਲੇ ਦਿਨਾਂ ਵਿੱਚ ਕਾਂਗਰਸ ਦੇ ਤਿੰਨ ਵੱਡੇ ਆਗੂ ਪਾਰਟੀ ਛੱਡ ਚੁੱਕੇ ਹਨ। ਇਨ੍ਹਾਂ ਵਿੱਚ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਜੀਪੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਨੇ ਉਨ੍ਹਾਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਣਾਇਆ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਵੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਨੇ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਉਮੀਦਵਾਰ ਬਣਾਇਆ ਹੈ। ਇਸ ਦੌਰਾਨ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਈ ਹਨ ਤੇ ਉਨ੍ਹਾਂ ਨੂੰ ਪਟਿਆਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l