ਸੁਨੀਲ ਜਾਖੜ ਦਾ ਯੂ-ਟਰਨ, ਮੁੱਖ ਮੰਤਰੀ ਉਮੀਦਵਾਰ ਲਈ ਕੀਤਾ ਚੰਨੀ ਦਾ ਸਮਰਥਨ
Punjab Election: ਸੁਨੀਲ ਜਾਖੜ ਨੇ ਹੁਣ ਚਰਨਜੀਤ ਸਿੰਘ ਚੰਨੀ ਦਾ ਸਮਰਥਨ ਕੀਤਾ ਹੈ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਚੰਗਾ ਕੰਮ ਕੀਤਾ ਹੈ।
Punjab Election 2022: ਕਾਂਗਰਸ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਆਪਣੇ ਬਿਆਨ 'ਤੇ ਯੂ-ਟਰਨ ਲੈਂਦੇ ਨਜ਼ਰ ਆ ਰਹੇ ਹਨ। ਸੁਨੀਲ ਜਾਖੜ ਨੇ ਮੁੱਖ ਮੰਤਰੀ ਅਹੁਦੇ ਲਈ ਚਰਨਜੀਤ ਸਿੰਘ ਚੰਨੀ ਦਾ ਸਮਰਥਨ ਕੀਤਾ ਹੈ। ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਦਾਅਵਾ ਕੀਤਾ ਸੀ ਕਿ ਅਮਰਿੰਦਰ ਸਿੰਘ ਦੇ ਹਟਣ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ਲਈ 42 ਵਿਧਾਇਕਾਂ ਦਾ ਸਮਰਥਨ ਹਾਸਲ ਹੋਇਆ ਸੀ।
ਸੁਨੀਲ ਜਾਖੜ ਨੇ ਕਿਹਾ, ''ਘਰ 'ਚ ਵੀ ਇੱਕ ਚੌਧਰੀ ਹੁੰਦਾ ਹੈ, ਜਿੱਥੇ ਜ਼ਿਆਦਾ ਚੌਧਰੀ ਹੋਣ, ਉੱਥੇ ਕਲੇਸ਼ ਵੀ ਹੁੰਦਾ ਹੈ। ਇਹ ਕੁਦਰਤੀ ਹੈ ਕਿ ਸਿਰਫ ਇੱਕ ਆਦਮੀ ਅਗਵਾਈ ਕਰੇ। ਜਦੋਂ ਅਸੀਂ ਲੀਡਰਸ਼ਿਪ ਦੀ ਗੱਲ ਕਰਦੇ ਹਾਂ ਤਾਂ ਇਹ ਸਿਰਫ਼ ਮੁੱਖ ਮੰਤਰੀ ਤੱਕ ਸੀਮਤ ਨਹੀਂ ਹੈ, ਸਗੋਂ ਇਹ ਇੱਕ ਟੀਮ ਹੈ।"
ਸੁਨੀਲ ਜਾਖੜ ਨੇ ਮੁੱਖ ਮੰਤਰੀ ਉਮੀਦਵਾਰ ਲਈ ਚੰਨੀ ਦੇ ਨਾਂ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ, ''ਜੇਕਰ ਮੇਰੀ ਰਾਏ ਲਈ ਜਾਵੇ ਤਾਂ ਮੇਰੀ ਰਾਏ ਹੈ ਕਿ ਹੁਣ ਚਰਨਜੀਤ ਚੰਨੀ ਨੂੰ ਮੌਕਾ ਦਿੱਤਾ ਗਿਆ ਹੈ। ਚਰਨਜੀਤ ਚੰਨੀ ਨੂੰ ਹੋਰ ਵੀ ਮੌਕਾ ਦਿੱਤਾ ਜਾਵੇ। ਲੋਕਾਂ ਨੇ ਚਾਰ ਮਹੀਨਿਆਂ ਦਾ ਕੰਮ ਦੇਖਿਆ ਹੈ। ਚੰਗਾ ਕੰਮ ਕੀਤਾ ਗਿਆ ਹੈ ਅਤੇ ਅੱਗੇ ਵੀ ਕਰਦੇ ਰਹਿਣਗੇ। ਅਸੀਂ ਪਾਰਟੀ ਦੇ ਹਰ ਫੈਸਲੇ ਨੂੰ ਸਵੀਕਾਰ ਕਰਦੇ ਹਾਂ।"
ਉਪ ਮੁੱਖ ਮੰਤਰੀ ਦਾ ਆਫਰ ਨਾਮੰਜ਼ੂਰ
ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਇਹ ਕਹਿ ਕੇ ਵਿਵਾਦ ਖੜ੍ਹਾ ਕਰ ਦਿੱਤਾ ਸੀ ਕਿ 42 ਵਿਧਾਇਕਾਂ ਦਾ ਸਮਰਥਨ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਸੂਬੇ ਦਾ ਮੁੱਖ ਮੰਤਰੀ ਨਹੀਂ ਬਣਾਇਆ ਗਿਆ। ਸੁਨੀਲ ਜਾਖੜ ਨੇ ਦਾਅਵਾ ਕੀਤਾ ਸੀ, "ਉਨ੍ਹਾਂ ਨੂੰ 42 ਵੋਟਾਂ, ਸੁਖਜਿੰਦਰ ਰੰਧਾਵਾ ਨੂੰ 16, ਮਹਾਰਾਣੀ ਪ੍ਰਨੀਤ ਕੌਰ ਨੂੰ 12 ਵੋਟਾਂ, ਨਵਜੋਤ ਸਿੰਘ ਸਿੱਧੂ ਨੂੰ ਛੇ ਵੋਟਾਂ ਅਤੇ ਚਰਨਜੀਤ ਸਿੰਘ ਚੰਨੀ ਨੂੰ ਦੋ ਵੋਟਾਂ ਮਿਲੀਆਂ ਸੀ।"
ਦੱਸ ਦੇਈਏ ਕਿ ਪਿਛਲੇ ਸਾਲ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਲੈ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। ਸੁਨੀਲ ਜਾਖੜ ਦਾ ਨਾਂ ਵੀ ਸੀਐਮ ਦੇ ਦਾਅਵੇਦਾਰਾਂ ਵਿੱਚ ਸ਼ਾਮਲ ਸੀ। ਹਾਲਾਂਕਿ ਸੁਨੀਲ ਜਾਖੜ ਨੂੰ ਉਪ ਮੁੱਖ ਮੰਤਰੀ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ: Illegal Mining Case: ED ਨੇ CM ਚੰਨੀ ਦਾ ਰਿਸ਼ਤੇਦਾਰ ਭੂਪੇਂਦਰ ਸਿੰਘ ਹਨੀ ਨੂੰ ਕੀਤਾ ਗ੍ਰਿਫਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin