ਚੰਡੀਗੜ੍ਹ: ਕਾਂਗਰਸ ਨੂੰ ਅਲਵਿਦਾ ਕਹਿ ਬੀਜੇਪੀ 'ਚ ਜਾਣ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸੀਐਮ ਭਗਵੰਤ ਮਾਨ ਦਾ ਸ਼ੁਕਰੀਆ ਕੀਤਾ ਹੈ। ਸੁਨੀਲ ਜਾਖੜ ਨੇ ਜਿੱਥੇ ਮੂੰਗੀ ਦੀ ਖਰੀਦ ਐਮਐਸਪੀ 'ਤੇ ਕਰਨ ਦੇ ਮਾਮਲੇ 'ਤੇ ਸੀਐਮ ਭਗਵੰਤ ਮਾਨ ਦਾ ਧੰਨਵਾਦ ਕੀਤਾ, ਉੱਥੇ ਹੀ ਪੈਟਰੋਲ ਤੇ ਡੀਜ਼ਲ 'ਤੇ ਵੈਟ ਘਟਾਉਣ ਦੀ ਬੇਨਤੀ ਕੀਤੀ ਹੈ।
ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 'ਤੇ ਮੂੰਗੀ ਦੀ ਖਰੀਦ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਸਵੀਕਾਰ ਕਰਨ ਲਈ ਭਗਵੰਤ ਮਾਨ ਜੀ ਦਾ ਧੰਨਵਾਦ। ਇੱਥੋਂ ਤੱਕ ਕਿ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵੀ ਕਾਫੀ ਘਟਾ ਦਿੱਤੀ ਗਈ ਹੈ। ਹੁਣ ਤੁਹਾਨੂੰ ਪੰਜਾਬ ਵਿੱਚ ਵੀ ਵੈਟ ਘਟਾਉਣ ਦੀ ਬੇਨਤੀ ਕਰਦੇ ਹਾਂ।