Sunil Jakhar: ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਦੀ ਖੁੱਲ੍ਹੀ ਬਹਿਸ ਉੱਪਰ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਹੈ ਕਿ ਪੁਲਿਸ ਨੇ ਆਮ ਲੋਕਾਂ ਨੂੰ ਬਹਿਸ ਵਿੱਚ ਵੜਨ ਨਹੀਂ ਦਿੱਤਾ। ਉਨ੍ਹਾਂ ਪੁਲਿਸ ਦੀ ਤਾਇਨਾਤੀ 'ਤੇ ਵਿਅੰਗ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪੁਲਿਸ ਅਕਾਦਮੀ ਫਿਲੌਰ ਵਿੱਚ ਕਰ ਲੈਣਾ ਸੀ। ਇਸ ਨਾਲ ਨਾ ਲੁਧਿਆਣਾ ਸ਼ਹਿਰ ਸੀਲ ਕਰਨ ਦੀ ਲੋੜ ਪੈਂਦੀ ਤੇ ਨਾ ਪੰਜਾਬੀਆਂ ਨੂੰ ਖੱਜਲ ਹੋਣਾ ਪੈਂਦਾ।




ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ....
ਭਗਵੰਤ ਮਾਨ ਜੀ,
ਤੁਹਾਡੀ ਪੁਲਿਸ ਆਮ ਲੋਕਾਂ ਨੂੰ ਬਹਿਸ ਵਿੱਚ ਵੜਨ ਹੀ ਨਹੀਂ ਦੇ ਰਹੀ।
ਜੇਕਰ ਤੁਸੀਂ ਇਹ ਕੁਝ ਹੀ ਕਰਨਾ ਸੀ ਤਾਂ ਬਿਨਾਂ ਵਰਦੀ ਪੁਲਿਸ ਨੂੰ ਦਰਸ਼ਕਾਂ ਵਾਲੀ ਥਾਂ ਬਿਠਾ ਕੇ ਇਹ ਪ੍ਰੋਗਰਾਮ ਪੁਲਿਸ ਅਕਾਦਮੀ ਫਿਲੌਰ ਵਿੱਚ ਕਰ ਲੈਣਾ ਸੀ।
ਨਾ ਲੁਧਿਆਣਾ ਸ਼ਹਿਰ ਸੀਲ ਕਰਨ ਦੀ ਲੋੜ ਸੀ ਨਾ ਪੰਜਾਬੀਆਂ ਨੂੰ ਖੱਜਲ ਹੋਣਾ ਪੈਂਦਾ।


 






 


ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਖੁੱਲ੍ਹੀ ਬਹਿਸ ਉਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਸਵਾਲ ਉਠਾਏ ਹਨ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਕਰਫਿਊ ਲਗਾਇਆ, ਜਨਤਕ ਦਾਖਲੇ 'ਤੇ ਪਾਬੰਦੀ ਲਾਈ, ਦੰਗਾ ਵਿਰੋਧੀ ਟੀਮਾਂ ਤਾਇਨਾਤ ਕੀਤੀਆਂ, ਜਥੇਬੰਦੀਆ ਦੇ ਨੁਮਾਇੰਦਿਆਂ ਨੂੰ ਹਿਰਾਸਤ ਵਿੱਚ ਲਿਆ ਤੇ ਨਿਰਪੱਖ ਮੀਡੀਆ ਰੋਕਿਆ। ਸੀਐਮ ਮਾਨ ਦੱਸਣ ਇਹ ਕਿਹੋ ਜਿਹੀ "ਓਪਨ" ਬਹਿਸ ਹੈ?


ਹੋਰ ਪੜ੍ਹੋ : ਕਰਫਿਊ ਲਾਇਆ, ਜਨਤਕ ਦਾਖਲੇ 'ਤੇ ਪਾਬੰਦੀ, ਦੰਗਾ ਵਿਰੋਧੀ ਟੀਮਾਂ ਤਾਇਨਾਤ, ਨਿਰਪੱਖ ਮੀਡੀਆ ਰੋਕਿਆ...ਕਿਹੋ ਜਿਹੀ 'ਓਪਨ' ਬਹਿਸ: ਸੁਖਬੀਰ ਬਾਦਲ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।