ਚੰਡੀਗੜ੍ਹ: ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਬਣ ਰਹਿ ਸਕਦੇ ਹਨ। ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਅਸਤੀਫੇ ਦੇ ਹੱ ਵਿੱਛ ਨਹੀਂ ਹੈ। ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ ਕਿ ਜਾਖੜ ਦਾ ਅਸਤੀਫਾ ਸਵੀਕਾਰ ਨਾ ਕੀਤਾ ਜਾਵੇ। ਮੰਨਿਆ ਜਾ ਰਿਹਾ ਹੈ ਕਿ ਜਾਖੜ ਕਾਂਗਰਸ ਪ੍ਰਧਾਨ ਬਣੇ ਰਹਿਣਗੇ ਕਿਉਂਕਿ ਉਨ੍ਹਾਂ ਦੀ ਅਗਵਾਈ ਹੇਠ ਹੁਣ ਤੱਕ ਪਾਰਟੀ ਨੇ ਕਾਰਗੁਜ਼ਾਰੀ ਚੰਗੀ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਲਾਲ ਸਿੰਘ ਦੇ ਸੁਝਾਅ ’ਤੇ ਵੀਰਵਾਰ ਨੂੰ ਇਸ ਬਾਰੇ ਮਤਾ ਪਾਸ ਕੀਤਾ ਗਿਆ। ਇਸ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਜਾਖੜ ਦਾ ਅਸਤੀਫ਼ਾ ਰੱਦ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਸਣੇ ਚੁਣੇ ਗਏ ਨਵੇਂ ਸੰਸਦ ਮੈਂਬਰਾਂ ਨੇ ਸਰਬਸੰਮਤੀ ਨਾਲ ਹਾਈਕਮਾਨ ਨੂੰ ਅਪੀਲ ਕੀਤੀ ਕਿ ਉਹ ਜਾਖੜ ਦਾ ਅਸਤੀਫ਼ਾ ਰੱਦ ਕਰ ਦੇਣ। ਯਾਦ ਰਹੇ ਪੰਜਾਬ ਵਿੱਚ ਕਾਂਗਰਸ ਨੇ ਚਾਹੇ 13 ਵਿੱਚੋਂ ਅੱਠ ਸੀਟਾਂ ਜਿੱਥ ਲਈਆਂ ਹਨ ਪਰ ਜਾਖੜ ਖੁਦ ਗੁਰਦਾਸਪੁਰ ਤੋਂ ਹਾਰ ਗਏ ਹਨ। ਜਾਖੜ ਦਾ ਕਹਿਣਾ ਹੈ ਕਿ ਉਹ ਆਪਣੀ ਹੀ ਸੀਟ ਹਾਰ ਗਏ ਹਨ, ਇਸ ਲਈ ਉਨ੍ਹਾਂ ਨੂੰ ਅਖਲਾਕੀ ਤੌਰ 'ਤੇ ਅਹੁਦੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਅਸਤੀਫੇ ਨੂੰ ਗੈਰ-ਜ਼ਰੂਰੀ ਕਰਾਰ ਦੇ ਰਹੇ ਹਨ।