ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਕਮਾਨ ਸੁਨੀਲ ਜਾਖੜ ਦੇ ਹੱਥ ਹੀ ਰਹਿਣ ਦੀ ਉਮੀਦ ਹੈ। ਉਨ੍ਹਾਂ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਮਗਰੋਂ ਅਸਤੀਫਾ ਦੇ ਦਿੱਤਾ ਸੀ ਪਰ ਅਜੇ ਤੱਕ ਮਨਜ਼ੂਰ ਨਹੀਂ ਹੋਇਆ। ਉਂਝ ਕਾਂਗਰਸ ਦੇ ਹੋਰ ਸੂਬਾ ਪ੍ਰਧਾਨਾਂ ਨੇ ਵੀ ਅਸਤੀਫੇ ਦਿੱਤੇ ਹਨ ਪਰ ਇਨ੍ਹਾਂ ਬਾਰੇ ਕੋਈ ਫੈਸਲਾ ਨਹੀਂ ਹੋਇਆ। ਬੇਸ਼ੱਕ ਕਾਂਗਰਸ ਦੇ ਨਵੇਂ ਕੌਮੀ ਪ੍ਰਧਾਨ ਦੀ ਚੋਣ ਮਗਰੋਂ ਇਸ ਬਾਰੇ ਵਿਚਾਰ ਕੀਤਾ ਜਾਏਗਾ ਪਰ ਪੰਜਾਬ ਕਾਂਗਰਸ ਦੀ ਕਮਾਨ ਜਾਖੜ ਕੋਲ ਹੀ ਰਹਿਣ ਦੀ ਸੰਭਾਵਨਾ ਹੈ।
ਦਰਅਸਲ ਸੁਨੀਲ ਜਾਖੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ। ਇਸ ਵੇਲੇ ਪੰਜਾਬ ਕਾਂਗਰਸ ਵਿੱਚ ਕੈਪਟਨ ਧੜੇ ਦਾ ਦਬਦਬਾ ਹੈ। ਇਸ ਲਈ ਹਾਲ ਦੀ ਘੜੀ ਪੰਜਾਬ ਪ੍ਰਧਾਨ ਦੀ ਤਬੀਦੀਲੀ ਟਲ ਸਕਦੀ ਹੈ। ਉਂਝ ਪਿਛਲੇ ਸਮੇਂ ਨਵਜੋਤ ਸਿੱਧੂ ਨੂੰ ਵੀ ਪੰਜਾਬ ਦੀ ਕਮਾਨ ਦੇਣ ਦੀ ਚਰਚਾ ਛਿੜੀ ਸੀ ਪਰ ਹਾਈਕਮਾਨ ਅਜਿਹਾ ਕਰਨ ਦੇ ਰੌਅ ਵਿੱਚ ਨਹੀਂ ਕਿਉਂਕਿ ਇਸ ਨਾਲ ਗੁੱਟਬੰਦੀ ਹੋਰ ਵਧੇਗੀ।
ਯਾਦ ਰਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਸਾਰੇ ਸੀਨੀਅਰ ਕਾਂਗਰਸੀਆਂ ਨੇ ਜਾਖੜ ਦੇ ਅਸਤੀਫੇ ਨੂੰ ਬੇਲੋੜਾ ਦੱਸਿਆ ਸੀ। ਇਸ ਦੇ ਬਾਵਜੂਦ ਜਾਖੜ ਅਸਤੀਫਾ ਦੇਣ ਦੇ ਸਟੈਂਡ 'ਤੇ ਕਾਇਮ ਰਹੇ ਸੀ। ਹੁਣ ਮੰਨਿਆ ਜਾ ਰਿਹਾ ਹੈ ਕਿ ਜਾਖੜ ਹੀ ਪੰਜਾਬ ਦੀ ਕਮਾਨ ਸੰਭਾਲੀ ਰੱਖਣਗੇ। ਸੂਤਰਾਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਉਹ ਇਸ ਬਾਰੇ ਪੰਜਾਬ ਕਾਂਗਰਸ ਦੇ ਇੰਚਾਰਜ ਨਾਲ ਗੱਲ਼ਬਾਤ ਕਰਨਗੇ।
ਜਾਖੜ ਹੱਥ ਹੀ ਰਹੇਗੀ ਕਾਂਗਰਸ ਦੀ ਕਮਾਨ!
ਏਬੀਪੀ ਸਾਂਝਾ
Updated at:
31 Jul 2019 04:15 PM (IST)
ਪੰਜਾਬ ਕਾਂਗਰਸ ਦੀ ਕਮਾਨ ਸੁਨੀਲ ਜਾਖੜ ਦੇ ਹੱਥ ਹੀ ਰਹਿਣ ਦੀ ਉਮੀਦ ਹੈ। ਉਨ੍ਹਾਂ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਮਗਰੋਂ ਅਸਤੀਫਾ ਦੇ ਦਿੱਤਾ ਸੀ ਪਰ ਅਜੇ ਤੱਕ ਮਨਜ਼ੂਰ ਨਹੀਂ ਹੋਇਆ। ਉਂਝ ਕਾਂਗਰਸ ਦੇ ਹੋਰ ਸੂਬਾ ਪ੍ਰਧਾਨਾਂ ਨੇ ਵੀ ਅਸਤੀਫੇ ਦਿੱਤੇ ਹਨ ਪਰ ਇਨ੍ਹਾਂ ਬਾਰੇ ਕੋਈ ਫੈਸਲਾ ਨਹੀਂ ਹੋਇਆ। ਬੇਸ਼ੱਕ ਕਾਂਗਰਸ ਦੇ ਨਵੇਂ ਕੌਮੀ ਪ੍ਰਧਾਨ ਦੀ ਚੋਣ ਮਗਰੋਂ ਇਸ ਬਾਰੇ ਵਿਚਾਰ ਕੀਤਾ ਜਾਏਗਾ ਪਰ ਪੰਜਾਬ ਕਾਂਗਰਸ ਦੀ ਕਮਾਨ ਜਾਖੜ ਕੋਲ ਹੀ ਰਹਿਣ ਦੀ ਸੰਭਾਵਨਾ ਹੈ।
- - - - - - - - - Advertisement - - - - - - - - -