ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੀ ਅਜੇ ਤਬਦੀਲੀ ਨਹੀਂ ਹੋਏਗੀ। ਹਾਲ ਦੀ ਘੜੀ ਸੁਨੀਲ ਜਾਖੜ ਹੀ ਆਪਣੇ ਅਹੁਦੇ ’ਤੇ ਕੰਮ ਕਰਦੇ ਰਹਿਣਗੇ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਜਾਖੜ ਨੂੰ ਅਹੁਦਾ ਸੰਭਾਲੀ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਉਣ ਦੀਆਂ ਕਿਆਸਰਾਈਆਂ ਨੂੰ ਬ੍ਰੇਕ ਲੱਗ ਗਈ ਹੈ।
ਦਰਅਸਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੰਸਦੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪੰਜਾਬ ਦੇ ਕਾਂਗਰਸੀ ਨੇਤਾਵਾਂ ਨੇ ਵੀ ਭਾਵੇਂ ਜਾਖੜ ਨੂੰ ਅਸਤੀਫਾ ਨਾ ਦੇਣ ਲਈ ਕਿਹਾ ਸੀ ਪਰ ਪਾਰਟੀ ਹਾਈ ਕਮਾਨ ਨੇ ਹੁਣ ਉਨ੍ਹਾਂ ਨੂੰ ਇਸ ਅਹੁਦੇ ’ਤੇ ਕੰਮ ਕਰਦੇ ਰਹਿਣ ਲਈ ਕਿਹਾ ਹੈ। ਇਸ ਤੋਂ ਇਹ ਵੀ ਸਪੱਸ਼ਟ ਹੈ ਕਿ ਪਾਰਟੀ ਵੱਲੋਂ ਅਜੇ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਹੀਂ ਲਾਇਆ ਜਾ ਰਿਹਾ।
ਰਾਹੁਲ ਗਾਂਧੀ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਵਜੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ’ਚ ਵੀ ਕਾਂਗਰਸ ਇੱਕ ਤਰ੍ਹਾਂ ਨਾਲ ਬਿਨਾਂ ਪ੍ਰਧਾਨ ਤੋਂ ਹੀ ਚੱਲ ਰਹੀ ਹੈ। ਜਾਖੜ ਨੇ ਅਸਤੀਫਾ ਦੇਣ ਤੋਂ ਬਾਅਦ ਜਥੇਬੰਦਕ ਗਤੀਵਿਧੀਆਂ ਠੱਪ ਕਰ ਦਿੱਤੀਆਂ ਸਨ ਤੇ ਪਿਛਲੇ ਕੁਝ ਦਿਨਾਂ ਦੌਰਾਨ ਹੀ ਸਰਗਰਮੀਆਂ ਵਧਾਈਆਂ ਹਨ। ਸੂਬੇ ’ਚ ਸੱਤਾ ਸੰਭਾਲਣ ਤੋਂ ਬਾਅਦ ਕਾਂਗਰਸ ਦੇ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਵੀ ਨਹੀਂ ਕੀਤਾ ਗਿਆ।
ਸੋਨੀਆ ਗਾਂਧੀ ਦਾ ਪੰਜਾਬ ਦੀ ਪ੍ਰਧਾਨਗੀ ਬਾਰੇ ਅਹਿਮ ਫੈਸਲਾ
ਏਬੀਪੀ ਸਾਂਝਾ
Updated at:
08 Sep 2019 11:29 AM (IST)
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੀ ਅਜੇ ਤਬਦੀਲੀ ਨਹੀਂ ਹੋਏਗੀ। ਹਾਲ ਦੀ ਘੜੀ ਸੁਨੀਲ ਜਾਖੜ ਹੀ ਆਪਣੇ ਅਹੁਦੇ ’ਤੇ ਕੰਮ ਕਰਦੇ ਰਹਿਣਗੇ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਜਾਖੜ ਨੂੰ ਅਹੁਦਾ ਸੰਭਾਲੀ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਲਾਉਣ ਦੀਆਂ ਕਿਆਸਰਾਈਆਂ ਨੂੰ ਬ੍ਰੇਕ ਲੱਗ ਗਈ ਹੈ।
- - - - - - - - - Advertisement - - - - - - - - -