ਚੰਡੀਗੜ੍ਹ: ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾ ਔਰਤਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪਾਲਣ ਪੋਸ਼ਣ ਲਈ ਵਾਧੂ ਭੱਤੇ ਦੇ ਰੂਪ ਵਿਚ ਵਿਸੇਸ਼ ਪੈਨਸ਼ਨ ਲਗਾਉਣ ਦੀ ਮੰਗ ਕੀਤੀ ਹੈ। ਇਸੇ ਤਰਾਂ ਅਜਿਹੀਆਂ ਮਾਂਵਾਂ ਜ਼ੋ ਇੱਕਲੇ ਤੌਰ ਤੇ ਆਪਣੇ ਬੱਚਿਆਂ ਨੂੰ ਸੰਭਾਲ ਰਹੀਆਂ ਹਨ ਉਨ੍ਹਾਂ ਦੇ ਬੱਚਿਆਂ ਦੀ ਪੜਾਈ ਲਈ ਵੀ ਵਿਸੇਸ਼ ਵਜੀਫਾ ਸਕੀਮਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਅਜਿਹੇ ਬੱਚੇ ਵੀ ਮਿਆਰੀ ਅਤੇ ਉਚੇਰੀ ਸਿੱਖਿਆ ਹਾਸਲ ਕਰ ਸਕਨ।


ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਦੀ ਇਕ ਕਾਪੀ ਉਨ੍ਹਾਂ ਨੇ ਭਾਜਪਾ ਦੇ ਕੌਮੀ ਪ੍ਰਧਾਨ ਜ਼ੇ ਪੀ ਨੱਢਾ ਨੂੰ ਵੀ ਨਵੀਂ ਦਿੱਲੀ ਵਿਖੇ ਭੇਂਟ ਕਰਦਿਆਂ ਕਿਹਾ ਕਿ ਨਵਰਾਤਰੀ ਦੇ ਪਵਿੱਤਰ ਮੌਕੇ ਜਦ ਮਾਂ ਦੁਰਗਾ ਦੀ ਪੂਜਾ ਕੀਤਾ ਜਾਂਦੀ ਹੈ ਤਾਂ ਅਜਿਹੇ ਮੌਕੇ ਸਰਕਾਰ ਵੱਲੋਂ ਮਾਤਰ ਸ਼ਕਤੀ ਲਈ ਅਜਿਹੀ ਯੋਜਨਾ ਸ਼ੁਰੂ ਕੀਤਾ ਜਾਣਾ ਅਜਿਹੇ ਪਰਿਵਾਰਾਂ ਲਈ ਬਹੁਤ ਹੀ ਸਹਾਈ ਸਿੱਧ ਹੋਵੇਗਾ।


 


 


ਰਾਜਸਥਾਨ ਦਾ ਚੰਨੀ ਕੌਣ ਹੋਏਗਾ? ਜਾਖੜ ਨੇ ਪੁੱਛਿਆ ਦਿਲਚਸਪ ਸਵਾਲ


ਰਾਜਸਥਾਨ ਵਿੱਚ ਸਿਆਸੀ ਕੋਹਰਾਮ ਮੱਚਿਆ ਹੋਇਆ ਹੈ। ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਦੇ ਵਿਚਕਾਰ, ਅਸ਼ੋਕ ਗਹਿਲੋਤ ਦੀ ਥਾਂ ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਫੈਸਲੇ ਲਈ ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ 7 ਵਜੇ ਜੈਪੁਰ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਬੁਲਾਈ ਗਈ ਹੈ। ਇਸ ਮੀਟਿੰਗ ਲਈ ਰਾਜ ਸਭਾ ਮੈਂਬਰ ਮਲਿਕਾਰਜੁਨ ਖੜਗੇ ਤੇ ਜਨਰਲ ਸਕੱਤਰ ਇੰਚਾਰਜ ਅਜੇ ਮਾਕਨ ਨੂੰ ਅਬਜ਼ਰਵਰ ਬਣਾਇਆ ਗਿਆ ਹੈ ਤੇ ਉਹ ਵੀ ਜੈਪੁਰ ਵਿੱਚ ਹੀ ਰਹਿਣਗੇ।



ਉਧਰ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਘਟਨਾਕ੍ਰਮ 'ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਪੁੱਛਿਆ ਹੈ ਕਿ ਰਾਜਸਥਾਨ ਦਾ ਚੰਨੀ ਕੌਣ ਹੋਏਗਾ।