ਚੰਡੀਗੜ੍ਹ: ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸਾਂਸਦ ਸੁਨਾਲ ਜਾਖੜ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦਾ ਕ੍ਰੈਡਿਟ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਜਾਂਦਾ ਹੈ ਤੇ ਉਨ੍ਹਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਹਿਮ ਕੜੀ ਬਣੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਦੇਸ਼ ਦੇ ਰਾਸ਼ਟਰਪਤੀ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਾਇਦ ਨਾ ਸ਼ਾਮਲ ਹੋ ਸਕਣ। ਉਨ੍ਹਾਂ ਦੀ ਥਾਂ ਉਪ ਰਾਸ਼ਟਰਪਤੀ ਤੇ ਮੁੱਖ ਮੰਤਰੀ ਸਮਾਗਮ ਵਿੱਚ ਸ਼ਾਮਲ ਹੋਣਗੇ।

ਬਟਾਲਾ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਜਾਖੜ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੀ ਸਰਕਾਰ ਵੇਲੇ ਵੀ ਲਾਂਘੇ ਦੀ ਗੱਲ ਉਠਾਈ ਸੀ ਤੇ ਫਿਰ ਅਕਾਲੀ ਦਲ ਨੇ ਆਪਣੀ ਸਰਕਾਰ ਵੇਲੇ ਇਸ ਸਬੰਧੀ ਮਤਾ ਵੀ ਪਾਸ ਕੀਤਾ ਸੀ ਪਰ ਮੌਜੂਦਾ ਕੇਂਦਰ ਸਰਕਾਰ ਨੇ ਇਸ ਮੁੱਦੇ ਨੂੰ ਠੰਡੇ ਬਸਤੇ ਪਾ ਦਿੱਤੀ  ਸੀ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਦੂ ਵੱਲੋਂ ਇਹ ਮੁੱਦਾ ਉਠਾਏ ਜਾਣ ਬਾਅਦ ਹੀ ਅੱਜ ਭਾਰਤ ਤੇ ਪਾਕਿਸਤਾਨ ਸਰਕਾਰ ਨੂੰ ਲਾਂਘਾ ਖੋਲ੍ਹਣ ਦ ਫੈਸਲਾ ਲੈਣਾ ਪਿਆ।