ਜਲੰਧਰ: ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਮੁਲਜ਼ਮਾਂ ਦੀਆਂ ਜ਼ਮਾਨਤਾਂ ਨੂੰ ਸੂਬਾ ਸਰਕਾਰ ਅਦਾਲਤ ਵਿੱਚ ਚੁਣੌਤੀ ਦੇਵੇਗੀ। ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਖੁਲਾਸਾ ਕੀਤਾ ਹੈ ਕਿ ਆਈਜੀ ਦੀ ਜ਼ਮਾਨਤ ਨੂੰ ਚੈਲੰਜ ਕਰਨ ਜਾ ਰਹੀ ਹੈ।


ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਜਾਖੜ ਨੇ ਮੰਨਿਆ ਕਿ ਇਸ ਮਾਮਲੇ ਵਿੱਚ ਸਰਕਾਰ ਕਾਨੂੰਨੀ ਪੱਖੋਂ ਥੋੜ੍ਹੀ ਢਿੱਲੀ ਹੈ ਪਰ ਸਾਰੀਆਂ ਕਾਨੂੰਨੀ ਚੋਰ ਮੋਰੀਆਂ ਨੂੰ ਛੇਤੀ ਹੀ ਭਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਇਸ ਮਾਮਲੇ ਵਿੱਚੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।

ਜਾਖੜ ਨੇ ਬੇਅਦਬੀ ਤੇ ਗੋਲ਼ੀਕਾਂਡ ਮਾਮਲੇ 'ਤੇ ਸਾਬਕਾ ਮੁੱਖ ਮੰਤਰੀ ਵੱਲੋਂ ਗ੍ਰਿਫ਼ਤਾਰੀ ਦੀ ਪੇਸ਼ਕਸ਼ 'ਤੇ ਵੀ ਤੰਜ਼ ਕੱਸਿਆ। ਉਨ੍ਹਾਂ ਕਿਹਾ ਕਿ ਜੇਕਰ ਵੱਡੇ ਬਾਦਲ ਨੇ ਕੁਝ ਨਹੀਂ ਕੀਤਾ ਤਾਂ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ। ਜਾਖੜ ਨੇ ਕਬੀਰ ਦਾ ਦੋਹਾ ਪੜ੍ਹ ਕੇ ਪ੍ਰਕਾਸ਼ ਸਿੰਘ ਬਾਦਲ 'ਤੇ ਚੋਭ ਵੀ ਕੱਸੀ।