ਪੜਚੋਲ ਕਰੋ
Advertisement
ਹਿਜਾਬ ਨੂੰ ਲੈ ਕੇ ਸੁਨੀਲ ਜਾਖੜ ਦਾ PM 'ਤੇ ਹਮਲਾ, ਕੱਲ੍ਹ ਨੂੰ ਸਿੱਖਾਂ ਦੀ ਪੱਗ 'ਤੇ ਵੀ ਉੱਠਣਗੇ ਸਵਾਲ- ਪੰਜਾਬ ਆ ਰਹੇ ਮੋਦੀ ਨੂੰ ਦੇਣਾ ਹੋਵੇਗਾ ਜਵਾਬ
ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਅੱਜ ਹਿਜਾਬ 'ਤੇ ਸਵਾਲ ਉਠਾਏ ਜਾ ਰਹੇ ਹਨ ਤਾਂ ਕੱਲ੍ਹ ਸਿੱਖਾਂ ਦੀ ਪੱਗ 'ਤੇ ਵੀ ਸਵਾਲ ਉੱਠ ਸਕਦੇ ਹਨ
ਚੰਡੀਗੜ੍ਹ : ਕਰਨਾਟਕ ਦੇ ਹਿਜਾਬ ਵਿਵਾਦ ਹੁਣ ਹੋਰ ਰਾਜਾਂ ਵਿੱਚ ਵੀ ਜ਼ੋਰ ਫੜਦਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਹਿਜਾਬ ਦਾ ਮੁੱਦਾ ਚੁੱਕਿਆ ਹੈ। ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਅੱਜ ਹਿਜਾਬ 'ਤੇ ਸਵਾਲ ਉਠਾਏ ਜਾ ਰਹੇ ਹਨ ਤਾਂ ਕੱਲ੍ਹ ਸਿੱਖਾਂ ਦੀ ਪੱਗ 'ਤੇ ਵੀ ਸਵਾਲ ਉੱਠ ਸਕਦੇ ਹਨ ਅਤੇ ਅਜਿਹੇ 'ਚ 14 ਤਰੀਕ ਨੂੰ ਪੰਜਾਬ 'ਚ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਪੂਰੇ ਵਿਵਾਦ 'ਤੇ ਜਵਾਬ ਦੇਣਾ ਹੋਵੇਗਾ। ਸੁਨੀਲ ਜਾਖੜ ਨੇ ਹਿਜਾਬ ਮੁੱਦੇ 'ਤੇ SGPC ਅਤੇ ਅਕਾਲ ਤਖ਼ਤ ਦੀ ਚੁੱਪ 'ਤੇ ਵੀ ਸਵਾਲ ਚੁੱਕੇ ਹਨ।
ਕੇਸ ਨੂੰ ਕਰਨਾਟਕ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਸਾਫ਼ ਕਿਹਾ ਕਿ ਇਸ ਮਾਮਲੇ ਦੀ ਪੂਰੀ ਸੁਣਵਾਈ ਕਰਨਾਟਕ ਹਾਈ ਕੋਰਟ ਪਹਿਲਾਂ ਕਰੇ। ਪਟੀਸ਼ਨਕਰਤਾ ਦੇ ਵਕੀਲ ਕਪਿਲ ਸਿੱਬਲ ਨੇ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਲਈ ਕਈ ਦਲੀਲਾਂ ਦਿੱਤੀਆਂ ਪਰ ਸਿਖਰਲੀ ਅਦਾਲਤ ਨੇ ਦੋ ਟੁੱਕ ਜਵਾਬ ਦਿੱਤਾ।
ਕਰਨਾਟਕ ਹਾਈ ਕੋਰਟ ਦੀ ਬੈਂਚ ਨੇ ਸੀਨੀਅਰ ਵਕੀਲ ਸੰਜੇ ਹੇਗੜੇ ਅਤੇ ਦੇਵਦੱਤ ਕਾਮਤ ਦੀ ਸੁਣਵਾਈ ਤੋਂ ਬਾਅਦ ਹਿਜਾਬ ਵਿਵਾਦ ਦੀ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਰਨਾਟਕ ਹਾਈ ਕੋਰਟ ਨੇ ਕਿਹਾ ਹੈ ਕਿ ਉਹ ਕਾਲਜਾਂ ਨੂੰ ਮੁੜ ਖੋਲ੍ਹਣ ਦਾ ਹੁਕਮ ਜਾਰੀ ਕਰੇਗਾ ਅਤੇ ਫੈਸਲਾ ਆਉਣ ਤੱਕ ਵਿਦਿਆਰਥੀ ਧਾਰਮਿਕ ਚੀਜ਼ਾਂ ਪਾ ਕੇ ਕਾਲਜ ਨਾ ਆਉਣ।
ਅਦਾਲਤ ਨੇ ਕਿਹਾ ਕਿ ਸ਼ਾਂਤੀ ਹੋਣੀ ਚਾਹੀਦੀ ਹੈ।ਸੁਣਵਾਈ ਬੈਂਚ ਦੇ ਚੇਅਰਮੈਨ ਚੀਫ਼ ਜਸਟਿਸ ਰਿਤੁਰਾਜ ਅਵਸਥੀ ਨੇ ਕਿਹਾ ਕਿ ਅਸੀਂ ਇੰਸਟੀਚਿਊਟ ਖੋਲ੍ਹਣ ਦਾ ਹੁਕਮ ਦੇਵਾਂਗੇ। ਸਾਰਿਆਂ ਨੂੰ ਸ਼ਾਂਤ ਰੱਖੋ, ਜਦੋਂ ਅਸੀਂ ਮਾਮਲੇ ਦੀ ਸੁਣਵਾਈ ਕਰ ਰਹੇ ਹਾਂ, ਵਿਦਿਆਰਥੀਆਂ ਨੂੰ ਧਾਰਮਿਕ ਪਹਿਰਾਵੇ ਪਹਿਨਣ ਦੀ ਜ਼ਿੱਦ ਨਹੀਂ ਕਰਨੀ ਚਾਹੀਦੀ। ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਇਹ ਵੀ ਪੜ੍ਹੋ : ਹੋਮ ਲੋਨ ਦੀਆਂ ਵਿਆਜ ਦਰਾਂ ਅੱਗੇ ਵੀ ਰਹਿਣਗੀਆਂ ਸਸਤੀਆਂ , RBI ਦੇ ਫੈਸਲੇ ਕਾਰਨ ਦੂਰ ਹੋਈ EMI ਦੀ ਟੈਨਸ਼ਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement