ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੁਨੀਲ ਜਾਖੜ (Sunil Jakhar) ਨੇ ਪਾਰਟੀ ਵੱਲੋਂ ਮਿਲੇ ਕਾਰਨ ਦੱਸੋ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ਕਾਂਗਰਸ ਨੇ ਇਸ ਮਾਮਲੇ ਨੂੰ ਘੋਰ ਅਨੁਸ਼ਾਸਨਹੀਣਤਾ ਦੀ ਸ਼੍ਰੇਣੀ ਵਿੱਚ ਰੱਖਿਆ ਹੈ। ਇਸ ਦੇ ਨਾਲ ਹੀ ਹੁਣ ਕਾਂਗਰਸ ਨੇ ਸੁਨੀਲ ਜਾਖੜ ਖਿਲਾਫ ਸਖਤ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ। ਵਰਨਣਯੋਗ ਹੈ ਕਿ ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੇ ਅਨੁਸ਼ਾਸਨਹੀਣਤਾ ਦੇ ਇਲਜ਼ਾਮਾਂ ਨੂੰ ਲੈ ਕੇ ਕਾਂਗਰਸ ਦੇ ਦੋ ਸੀਨੀਅਰ ਆਗੂਆਂ ਸੁਨੀਲ ਜਾਖੜ ਤੇ ਕੇਵੀ ਥਾਮਸ ਨੂੰ 11 ਅਪ੍ਰੈਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਆਗੂਆਂ ਨੂੰ ਜਵਾਬ ਦੇਣ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਸੀ। ਥਾਮਸ ਦਾ ਜਵਾਬ ਮਿਲ ਗਿਆ ਹੈ ਪਰ ਜਾਖੜ ਦਾ ਜਵਾਬ ਅਜੇ ਤੱਕ ਨਹੀਂ ਆਇਆ। ਜਾਖੜ ਨੇ ਕਿਹਾ ਸੀ ਕਿ ਉਨ੍ਹਾਂ ਪਾਰਟੀ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਵੱਲੋਂ ਦਿੱਤੇ ਕਾਰਨ ਦੱਸੋ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ। ਸੁਨੀਲ ਜਾਖੜ ਨੇ ਇਹ ਵੀ ਕਿਹਾ ਸੀ ਕਿ ਕਮੇਟੀ ਨੇ ਜੋ ਵੀ ਫੈਸਲਾ ਕਰਨਾ ਹੈ, ਉਹ ਕਰ ਲਵੇ। ਪਾਰਟੀ 'ਚੋਂ ਕੱਢਣ ਦੀ ਮੰਗਕਾਂਗਰਸ ਦੇ ਇੱਕ ਉੱਚ ਪੱਧਰੀ ਸੂਤਰ ਨੇ ਜਾਖੜ ਦੀ ਇਸ ਟਿੱਪਣੀ ਬਾਰੇ ਦੱਸਿਆ, ਪਹਿਲਾਂ “ਉਨ੍ਹਾਂ ਨੂੰ ਅਨੁਸ਼ਾਸਨਹੀਣਤਾ ਲਈ ਕਾਰਨ ਦੱਸੋ ਨੋਟਿਸ ਦਿੱਤਾ ਗਿਆ ਸੀ। ਹੁਣ ਤੱਕ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਇਹ ਵੀ ਘੋਰ ਅਨੁਸ਼ਾਸਨਹੀਣਤਾ ਹੈ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਹਫਤੇ ਦੇ ਅੰਤ ਤੱਕ ਸੁਨੀਲ ਜਾਖੜ ਖਿਲਾਫ ਕਾਰਵਾਈ ਹੋ ਸਕਦੀ ਹੈ। ਕਾਂਗਰਸ ਨੇਤਾ ਨੇ ਇਸ ਬਾਰੇ ਕਿਹਾ, “ਇਸ ਬਾਰੇ ਅਨੁਸ਼ਾਸਨੀ ਕਮੇਟੀ ਫੈਸਲਾ ਕਰੇਗੀ। ਕਮੇਟੀ ਦੀ ਮੀਟਿੰਗ ਇਸ ਹਫ਼ਤੇ ਦੇ ਅੰਤ ਤੱਕ ਹੋਣ ਦੀ ਸੰਭਾਵਨਾ ਹੈ। ਸੁਨੀਲ ਜਾਖੜ 'ਤੇ ਵਿਧਾਨ ਸਭਾ ਚੋਣਾਂ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਪਾਰਟੀ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਹਨ।
ਸੁਨੀਲ ਜਾਖੜ ਖਿਲਾਫ ਹੋਏਗੀ ਸਖਤ ਕਾਰਵਾਈ ? ਭਾਰੀ ਪਵੇਗਾ ਨੋਟਿਸ ਦਾ ਜਵਾਬ ਨਾ ਦੇਣਾ
ਏਬੀਪੀ ਸਾਂਝਾ | shankerd | 21 Apr 2022 01:09 PM (IST)
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੁਨੀਲ ਜਾਖੜ (Sunil Jakhar) ਨੇ ਪਾਰਟੀ ਵੱਲੋਂ ਮਿਲੇ ਕਾਰਨ ਦੱਸੋ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ।
Sunil Kumar Jakhar