ਪੜਚੋਲ ਕਰੋ
ਸੰਨੀ ਦਿਓਲ ਨੂੰ ਨੋਟਿਸ, ਹਿਸਾਬ 'ਚ ਗੜਬੜੀ 'ਤੇ ਹੋ ਸਕਦੀ ਐਫਆਈਆਰ
ਲੋਕ ਸਭਾ ਚੋਣਾਂ ਵਿੱਚ ਤੈਅ ਹੱਦ ਤੋਂ ਵੱਧ ਪੈਸਾ ਖਰਚਣ ਦੇ ਮਾਮਲੇ ਵਿੱਚ ਗੁਰਦਾਸਪੁਰ ਹਲਕੇ ਤੋਂ ਜਿੱਤੇ ਸੰਸਦ ਮੈਂਬਰ ਸੰਨੀ ਦਿਓਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਕਮ ਰਿਟਰਨਿੰਗ ਅਫ਼ਸਰ ਵਿਪੁਲ ਉੱਜਵਲ ਨੇ ਸੰਨੀ ਦਿਓਲ ਨੂੰ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਮੰਗਿਆ ਗਿਆ ਹੈ।

ਗੁਰਦਾਸਪੁਰ: ਲੋਕ ਸਭਾ ਚੋਣਾਂ ਵਿੱਚ ਤੈਅ ਹੱਦ ਤੋਂ ਵੱਧ ਪੈਸਾ ਖਰਚਣ ਦੇ ਮਾਮਲੇ ਵਿੱਚ ਗੁਰਦਾਸਪੁਰ ਹਲਕੇ ਤੋਂ ਜਿੱਤੇ ਸੰਸਦ ਮੈਂਬਰ ਸੰਨੀ ਦਿਓਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਕਮ ਰਿਟਰਨਿੰਗ ਅਫ਼ਸਰ ਵਿਪੁਲ ਉੱਜਵਲ ਨੇ ਸੰਨੀ ਦਿਓਲ ਨੂੰ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਮੰਗਿਆ ਗਿਆ ਹੈ। ਇਹ ਨੋਟਿਸ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤਾ ਖਰਚਾ ਚੈੱਕ ਕਰਨ ਵਾਲੇ ਦੋ ਅਬਜ਼ਰਵਰਾਂ ਵੱਲੋਂ ਕੀਤੀ ਪੜਤਾਲ ਮਗਰੋਂ ਜਾਰੀ ਕੀਤਾ ਗਿਆ ਹੈ। ਇਹ ਪੜਤਾਲ ਆਈਆਰਐਸ ਅਫ਼ਸਰ ਆਦਿੱਤਆ ਬਾਜਪਾਈ ਤੇ ਆਈਏਐਸ ਅਫ਼ਸਰ ਰਾਜੇਸ਼ ਧਨਿਸ਼ਟ ਨੇ ਕੀਤੀ ਹੈ। ਰਿਪੋਰਟ ਮੁਤਾਬਕ ਸਨੀ ਦਿਓਲ ਨੇ ਆਪਣੀ ਚੋਣ ਮੁਹਿੰਮ ਦੌਰਾਨ 80 ਲੱਖ ਰੁਪਏ ਤੋਂ ਵੱਧ ਖਰਚਾ ਕੀਤਾ ਹੈ ਜਦਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਖ਼ਰਚੇ ਦੀ ਹੱਧ 70 ਲੱਖ ਰੁਪਏ ਤੈਅ ਕੀਤੀ ਗਈ ਸੀ। ਸੰਨੀ ਦਿਓਲ ਦੇ ਹਮਾਇਤੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਨੋਟਿਸ ਮਿਲਿਆ ਹੈ। ਉਨ੍ਹਾਂ ਦੀ ਟੀਮ ਜਲਦੀ ਹੀ ਇਸ ਦਾ ਜਵਾਬ ਦਾਇਰ ਕਰ ਦੇਵੇਗੀ। ਇਸ ਬਾਰੇ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਜੇਕਰ ਉਮੀਦਵਾਰ ਦੋਸ਼ੀ ਪਾਇਆ ਜਾਂਦਾ ਹੈ ਤੇ ਖ਼ਰਚ ਸਬੰਧੀ ਉਚਿੱਤ ਹਿਸਾਬ ਨਹੀਂ ਦੇ ਪਾਉਂਦਾ ਤਾਂ ਐਫਆਈਆਰ ਦਰਜ ਕੀਤੀ ਜਾ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















