ਚੰਡੀਗੜ੍ਹ: ਬਾਲੀਵੁੱਡ ਸਟਾਰ ਸੰਨੀ ਦਿਓਲ 29 ਅਪਰੈਲ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਸੰਨੀ ਬੀਤੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸੀ ਤੇ ਸ਼ਾਮ ਨੂੰ ਪਾਰਟੀ ਨੇ ਉਨ੍ਹਾਂ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਵੀ ਐਲਾਨ ਦਿੱਤਾ ਸੀ।
29 ਅਪਰੈਲ ਪੰਜਾਬ ਵਿੱਚ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਆਖਰੀ ਦਿਨ ਹੈ ਅਤੇ ਅਗਲੇ ਦਿਨ ਉਮੀਦਵਾਰਾਂ ਦੇ ਕਾਗ਼ਜ਼ਾਂ ਦੀ ਜਾਂਚ ਕੀਤੀ ਜਾਵੇਗੀ। ਸੰਨੀ ਦਿਓਲ ਦੀ ਇਹ ਪਹਿਲੀ ਚੋਣ ਹੈ, ਹਾਲਾਂਕਿ ਇਸ ਤੋਂ ਪਹਿਲਾਂ ਉਹ ਅਕਾਲੀ ਦਲ ਲਈ ਚੋਣ ਪ੍ਰਚਾਰ ਆਦਿ ਵਿੱਚ ਹਿੱਸਾ ਲੈ ਚੁੱਕੇ ਹਨ। ਦੇਖਣਾ ਹੋਵੇਗਾ ਕਿ ਕੀ ਉਨ੍ਹਾਂ ਦੀ ਫ਼ਿਲਮੀ ਪ੍ਰਸਿੱਧੀ ਕਾਂਗਰਸ ਦੇ ਸੁਨੀਲ ਜਾਖੜ 'ਤੇ ਕਿੰਨੀ ਕੁ ਭਾਰੀ ਪੈਂਦੀ ਹੈ।