ਬਾਲੀਵੁੱਡ ਅਦਾਕਾਰ 'ਤੇ ਗੁਰਦਾਸਪੁਰ ਤੋਂ ਬੀਜੇਪੀ ਸੰਸਦ ਮੈਂਬਰ ਸੰਨੀ ਦਿਉਲ Sunny Deol ਨੇ ਬੁੱਧਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਪੰਜਾਬ 'ਚ ਰੇਲ ਆਵਾਜਾਈ ਬਹਾਲ ਕਰਾਉਣ 'ਚ ਕੇਂਦਰ ਸਰਕਾਰ ਦੀ ਮਦਦ ਕੀਤੀ ਜਾਵੇ। ਉਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਵੀ 13 ਨਵੰਬਰ ਨੂੰ ਕੇਂਦਰ ਨਾਲ ਪ੍ਰਸਤਾਵਿਤ ਵਾਰਤਾ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਸੰਨੀ ਦਿਉਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਅਰਥਵਿਵਸਥਾ ਨੂੰ ਬਚਾਉਣ ਲਈ ਸਮੁੱਚੀ ਰੇਲ ਸੇਵਾ ਯਕੀਨੀ ਬਣਾਉਣੀ ਚਾਹੀਦੀ ਹੈ। ਮਹੀਨਾ ਭਰ ਚੱਲੇ ਪ੍ਰਦਰਸ਼ਨ ਕਾਰਨ ਪੰਜਾਬ ਦੀ ਅਰਥਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਕਿਸਾਨਾਂ ਨੇ ਖੇਤੀ ਕਾਨੂੰਨਾਂ ਖਿਲਾਫ ਰੇਲ ਆਵਾਜਾਈ ਮੁਅੱਤਲ ਕੀਤੀ ਹੋਈ ਹੈ।
ਸੰਨੀ ਦਿਓਲ ਨੇ ਕਿਹਾ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਉੱਨ ਉਦਯੋਗ ਨੂੰ 1200 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਕਿਉਂਕਿ ਉਤਪਾਦ ਬਾਹਰ ਭੇਜੇ ਨਹੀਂ ਜਾ ਸਕੇ। ਪੰਜਾਬ 'ਚ ਕਿਸਾਨ ਅੰਦੋਲਨ ਪਿਛਲੇ ਕਰੀਬ ਢਾਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਜਿਸ ਕਾਰਨ ਰੇਲ ਆਵਾਜਾਈ ਠੱਪ ਪਈ ਹੈ।
ਜੇਲ੍ਹ ਚੋਂ ਆਉਣ ਮਗਰੋਂ ਟੀਵੀ ਸਟੂਡੀਓ ਪਹੁੰਚੇ ਅਰਨਬ ਗੋਸਵਾਮੀ ਦੀ ਊਧਵ ਠਾਕਰੇ ਨੂੰ ਚੁਣੌਤੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ