ਪੜਚੋਲ ਕਰੋ
Advertisement
(Source: ECI/ABP News/ABP Majha)
ਸੰਨੀ ਦਿਓਲ ਦੀ ਗੁਰਦਾਸਪੁਰ 'ਚ ਐਂਟਰੀ ਬੈਨ, ਕਾਂਗਰਸ ਵੱਲੋਂ ਕਿਸਾਨ ਬਿੱਲ ਖਿਲਾਫ ਧਰਨਾ
ਖੇਤੀ ਬਿੱਲ 2020 ਰਾਜ ਸਭਾ 'ਚ ਭਾਰੀ ਹੰਗਾਮੇ ਤੋਂ ਬਾਅਦ ਪਾਸ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ 'ਚ ਕਿਸਾਨਾਂ ਦਾ ਸੰਘਰਸ਼ ਤੇਜ਼ ਹੋ ਗਿਆ ਹੈ। ਇਸ ਦੌਰਾਨ ਗੁਰਦਾਸਪੁਰ ਤੋਂ ਭਾਜਪਾ ਸਾਂਸਦ ਸੰਨੀ ਦਿਓਲ ਨੂੰ ਗੁਰਦਾਸਪੁਰ ਦੇ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਗੁਰਦਾਸਪੁਰ: ਖੇਤੀ ਬਿੱਲ 2020 ਰਾਜ ਸਭਾ 'ਚ ਭਾਰੀ ਹੰਗਾਮੇ ਤੋਂ ਬਾਅਦ ਪਾਸ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ 'ਚ ਕਿਸਾਨਾਂ ਦਾ ਸੰਘਰਸ਼ ਤੇਜ਼ ਹੋ ਗਿਆ ਹੈ। ਇਸ ਦੌਰਾਨ ਗੁਰਦਾਸਪੁਰ ਤੋਂ ਭਾਜਪਾ ਸਾਂਸਦ ਸੰਨੀ ਦਿਓਲ ਨੂੰ ਗੁਰਦਾਸਪੁਰ ਦੇ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਬਿੱਲ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸੰਨੀ ਦਿਓਲ ਦਾ ਢਾਈ ਕਿਲੋ ਦਾ ਹੱਥ ਸਿੱਧਾ ਕਿਸਾਨਾਂ ਦੇ ਸੀਨੇ 'ਤੇ ਵੱਜਿਆ ਹੈ। ਗੁਰਦਾਸਪੁਰ ਦੇ ਲੋਕਾਂ ਨੇ ਕਿਹਾ ਕਿ ਉਹ ਸੰਨੀ ਦਿਓਲ ਨੂੰ ਹੁਣ ਇੱਥੇ ਵੜਨ ਨਹੀਂ ਦੇਣਗੇ।
ਇਸ ਦੇ ਨਾਲ ਹੀ ਦੱਸ ਦਈਏ ਕਿ ਕਾਂਗਰਸ ਪ੍ਰਦਰਸ਼ਕਾਰੀਆਂ ਨੇ ਬਟਾਲਾ 'ਚ ਅੱਜ ਗਾਂਧੀ ਚੌਕ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਉਨ੍ਹਾਂ ਕਿਹਾ ਕਿ ਬਿੱਲ ਪਾਸ ਕਰਕੇ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਇਹ ਬਿੱਲ ਕਿਸਾਨ ਸੁਧਾਰ ਬਿੱਲ ਨਹੀਂ ਸਗੋਂ ਕਿਸਾਨ ਵਿਰੋਧੀ ਬਿੱਲ ਹੈ ਜਿਸ ਨਾਲ ਕਿਸਾਨਾਂ ਦੀ ਜ਼ਿੰਦਗੀ ਤਬਾਹ ਹੋ ਜਾਏਗੀ।
ਦੂਜੇ ਪਾਸੇ ਦਲੇਰ ਮਹਿੰਦੀ ਵੱਲੋਂ ਕਿਸਾਨ ਬਿੱਲ ਦਾ ਸਮਰਥਨ ਕਰਨ 'ਤੇ ਕਿਸਾਨਾਂ ਨੇ ਕਿਹਾ ਕਿ ਉਸ ਨੂੰ ਖੇਤੀ ਬਾਰੇ ਕੁਝ ਨਹੀਂ ਪਤਾ ਤੇ ਪੰਜਾਬ ਦੇ ਲੋਕ ਉਸ ਨੂੰ ਮੁਆਫ ਨਹੀਂ ਕਰਨਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement