ਚੰਡੀਗੜ੍ਹ: ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਤੇ ਐਕਟਰ ਸੰਨੀ ਦਿਓਲ ਨੇ ਸੋਮਵਾਰ ਨੂੰ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿੱਚ ਸੰਨੀ ਦਿਓਲ ਨੇ ਕਿਹਾ ਕਿ ਦੇਸ਼ ਦਾ ਹਰ ਵਿਅਕਤੀ ਇਸ ਦੁਖਾਂਤ ਤੋਂ ਦੁਖੀ ਤੇ ਚਿੰਤਤ ਹੈ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਦਾਅਵਾ ਕੀਤਾ ਕਿ ਸ਼ਰਾਬ ਮਾਫੀਆ ਲੰਬੇ ਸਮੇਂ ਤੋਂ ਬਟਾਲਾ ਵਿੱਚ ਗੈਰਕਾਨੂੰਨੀ ਕਾਰੋਬਾਰ ਕਰ ਰਿਹਾ ਹੈ। ਦਿਓਲ ਨੇ ਕਿਹਾ, "ਇਹ ਮੰਨਣਾ ਬਹੁਤ ਮੁਸ਼ਕਲ ਹੈ ਕਿ ਇਹ ਕਾਰਜ ਜ਼ਿਲ੍ਹਾ ਪ੍ਰਸ਼ਾਸਨ ਦੀ ਜਾਣਕਾਰੀ ਜਾਂ ਸ਼ਕਤੀਸ਼ਾਲੀ ਨੇਤਾਵਾਂ ਦੀ ਸਰਪ੍ਰਸਤੀ ਤੋਂ ਬਿਨਾਂ ਚੱਲ ਰਿਹਾ ਸੀ।"

ਦੱਸ ਦਈਏ ਕਿ ਜ਼ਹਿਰੀਲੀ ਸ਼ਰਾਬ ਨੇ ਪੰਜਾਬ ਵਿੱਚ 100 ਤੋਂ ਵੱਧ ਲੋਕਾਂ ਦੀ ਜਾਨ ਲੈ ਲਈ ਹੈ, ਪੁਲਿਸ ਨੇ ਦੋ ਉਦਯੋਗਪਤੀਆਂ ਸਮੇਤ 12 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਲੁਧਿਆਣਾ ਦੇ ਪੇਂਟ ਕਾਰੋਬਾਰੀ ਰਾਜੇਸ਼ ਜੋਸ਼ੀ ਦੀ ਭਾਲ ਜਾਰੀ ਹੈ। ਜੋਸ਼ੀ ਨੇ ਸ਼ੁਰੂ ਵਿਚ ਤਿੰਨ ਡਰੰਮ ਸ਼ਰਾਬ ਸਪਲਾਈ ਕੀਤੀ ਸੀ, ਜਿਸ ਨੂੰ ਪੀਣ ਤੋਂ ਬਾਅਦ ਮੌਤਾਂ ਦਾ ਇਹ ਦੁਖਦਾਈ ਸਿਲਸਿਲਾ ਸ਼ੁਰੂ ਹੋਇਆ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904