Faridkot News : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜੇਲ੍ਹ ਵਿਚ ਬੰਦ ਫ਼ਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ (Kikki Dhillon) ਨੂੰ ਅੱਜ ਜੇਐਮਆਈਸੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵਿਜੀਲੈਂਸ ਬਿਊਰੋ ਨੇ ਉਸ ਵਿਰੁੱਧ ਫਰੀਦਕੋਟ ਅਦਾਲਤ ਵਿਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਚਾਰਜਸ਼ੀਟ ਦੀ ਕਾਪੀ ਵੀ ਸੌਂਪੀ ਹੈ। 

 

ਇਸ ਮਾਮਲੇ ਵਿਚ ਵਿਜੀਲੈਂਸ ਵਿਭਾਗ ਨੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਖ਼ਿਲਾਫ਼ ਪਹਿਲਾਂ 1158 ਪੰਨਿਆਂ ਦਾ ਚਲਾਨ ਪੇਸ਼ ਕੀਤਾ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਅਗਸਤ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਸਾਬਕਾ ਵਿਧਾਇਕ ਨਿਆਇਕ ਹਿਰਾਸਤ ਕਾਰਨ ਨਾਭਾ ਜੇਲ੍ਹ ਵਿੱਚ ਬੰਦ ਹਨ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਗੁਰਮੀਤ ਸਿੰਘ ਨੇ ਦੱਸਿਆ ਕਿ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਐੱਫ. ਆਈ. ਆਰ. ਨੰਬਰ 13 ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। 

 

ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਨੇ 16 ਮਈ ਨੂੰ ਫਿਰੋਜ਼ਪੁਰ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਕਿੱਕੀ ਢਿੱਲੋਂ ਨੂੰ 17 ਮਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ