ਰਵਨੀਤ ਕੌਰ ਦੀ ਰਿਪੋਰਟ
Punjab News: ਪੰਜਾਬ 'ਚ ਕਾਂਗਰਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ 'ਤੇ ਚੋਣ ਲੜੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਚੋਣ ਗੀਤ ਰਿਲੀਜ਼ ਕੀਤਾ ਹੈ। ਇਸ ਵਿੱਚ ਮੂਸੇਵਾਲਾ ਦੀ ਲਾਸ਼ ਤੇ ਕਬਰ ਦੀ ਤਸਵੀਰ ਦਿਖਾਈ ਗਈ ਹੈ। ਗੀਤ ਵਿੱਚ ਕਿਹਾ ਗਿਆ ਹੈ ਕਿ ਜਿਸ ਦੇ ਪੁੱਤ ਨਹੀਂ ਮੁੜਦੇ, ਉਸ ਮਾਂ ਨੂੰ ਪੁੱਛੋ ਕਿ ਅਸੀਂ ਅਜਿਹੇ ਬਦਲਾਅ ਤੋਂ ਕੀ ਲੈਣਾ ਹੈ?
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਸਿਰਫ ਬਦਲਾਅ ਲਿਆਉਣ ਦੀ ਗੱਲ ਕਰਕੇ ਜਿੱਤੀਆਂ ਹਨ। ਹੁਣ ਇਸ ਬਦਲਾਅ ਉੱਪਰ ਸਵਾਲ ਉੱਠ ਰਹੇ ਹਨ। ਕਾਂਗਰਸ ਵੀ ਮੂਸੇਵਾਲਾ ਦੇ ਕਤਲ ਦੇ ਬਹਾਨੇ 'ਆਪ' ਤੋਂ ਨੌਜਵਾਨਾਂ ਦੀ ਨਰਾਜ਼ਗੀ ਦਾ ਫਾਇਦਾ ਚੁੱਕਣਾ ਚਾਹੁੰਦੀ ਹੈ।
ਕਾਂਗਰਸ ਮੂਸੇਵਾਲਾ ਦੇ ਬਹਾਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਆਪ ਨੂੰ ਘੇਰ ਰਹੀ ਹੈ। ਮੂਸੇਵਾਲਾ ਕੋਲ 4 ਗੰਨਮੈਨ ਸੀ ਜਿਸ 'ਚੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ 2 ਗੰਨਮੈਨ ਵਾਪਸ ਲੈ ਲਏ ਸੀ। ਮੂਸੇਵਾਲਾ ਨੂੰ ਅਗਲੇ ਦਿਨ ਹੀ ਮਾਰ ਦਿੱਤਾ ਗਿਆ ਸੀ। ਹਾਲਾਂਕਿ ਉਸ ਸਮੇਂ 2 ਗੰਨਮੈਨ ਵੀ ਉਸ ਦੇ ਨਾਲ ਨਹੀਂ ਸਨ। ਸਿੱਧੂ ਮੂਸੇਵਾਲਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਹ ਮਾਨਸਾ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੇ ਸਨ। ਹਾਲਾਂਕਿ, ਉਹ ਆਮ ਆਦਮੀ ਪਾਰਟੀ (ਆਪ) ਦੇ ਡਾਕਟਰ ਵਿਜੇ ਸਿੰਗਲਾ ਤੋਂ ਚੋਣ ਹਾਰ ਗਏ ਸਨ।
ਸਿੱਧੂ ਮੂਸੇਵਾਲਾ ਨੂੰ ਸੁਰੱਖਿਆ ਖ਼ਤਰਾ ਸੀ। ਇਸ ਲਈ ਉਹ ਸਰਕਾਰ ਤੋਂ ਸਥਾਈ ਸੁਰੱਖਿਆ ਚਾਹੁੰਦਾ ਸੀ। ਉਂਝ ਸਰਕਾਰ ਜਾਂ ਪੁਲਿਸ ਅਧਿਕਾਰੀ ਬਦਲਣ ’ਤੇ ਉਨ੍ਹਾਂ ਦੀ ਸੁਰੱਖਿਆ ਬਦਲ ਦਿੱਤੀ ਜਾਂਦੀ ਸੀ। ਮੂਸੇਵਾਲਾ ਚਾਹੁੰਦੇ ਸਨ ਕਿ ਜੇਕਰ ਉਹ ਵਿਧਾਇਕ ਬਣਦੇ ਹਨ ਤਾਂ ਪੱਕੀ ਸੁਰੱਖਿਆ ਹੋਵੇਗੀ। ਹਾਲਾਂਕਿ ਨਾ ਤਾਂ ਉਹ ਵਿਧਾਇਕ ਬਣ ਸਕੇ ਤੇ ਨਾ ਹੀ ਉਨ੍ਹਾਂ ਦੀ ਜਾਨ ਬਚਾਈ ਜਾ ਸਕੀ।
ਸੰਗਰੂਰ ਜ਼ਿਮਨੀ ਚੋਣ 'ਚ ਕਾਂਗਰਸ ਲੈ ਰਹੀ ਸਿੱਧੂ ਮੂਸੇਵਾਲਾ ਦੇ ਨਾਂ ਦਾ ਸਹਾਰਾ, ਚੋਣ ਗੀਤ 'ਚ 'ਆਪ' ਨੂੰ ਬਣਾਇਆ ਨਿਸ਼ਾਨਾ
abp sanjha
Updated at:
13 Jun 2022 09:41 AM (IST)
Edited By: ravneetk
ਸਿੱਧੂ ਮੂਸੇਵਾਲਾ ਨੂੰ ਸੁਰੱਖਿਆ ਖ਼ਤਰਾ ਸੀ। ਇਸ ਲਈ ਉਹ ਸਰਕਾਰ ਤੋਂ ਸਥਾਈ ਸੁਰੱਖਿਆ ਚਾਹੁੰਦਾ ਸੀ। ਉਂਝ ਸਰਕਾਰ ਜਾਂ ਪੁਲਿਸ ਅਧਿਕਾਰੀ ਬਦਲਣ ’ਤੇ ਉਨ੍ਹਾਂ ਦੀ ਸੁਰੱਖਿਆ ਬਦਲ ਦਿੱਤੀ ਜਾਂਦੀ ਸੀ।
Sangrur bypoll
NEXT
PREV
Published at:
13 Jun 2022 09:08 AM (IST)
- - - - - - - - - Advertisement - - - - - - - - -