ਨਵੀਂ ਦਿੱਲੀ: ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ 26 ਜਨਵਰੀ ਤੱਕ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ (Beant Singh assassination) ਕੇਸ ਵਿੱਚ ਮੌਤ ਦੀ ਸਜ਼ਾ ਦੀ ਅਰਜ਼ੀ ਬਾਰੇ ਫੈਸਲਾ ਸੁਣਾਉਣ ਲਈ ਕਿਹਾ ਹੈ, ਜਿਸ ਵਿੱਚ ਉਸ ਨੇ ਸਜ਼ਾ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਸੁਪਰੀਮ ਕੋਰਟ ਨੇ ਕਿਹਾ, “ਅਸੀਂ ਤੁਹਾਨੂੰ 2-3 ਹਫ਼ਤਿਆਂ ਦਾ ਸਮਾਂ ਦਿੰਦੇ ਹਾਂ। ਤੁਹਾਨੂੰ ਪ੍ਰਕਿਰਿਆ ਨੂੰ 26 ਜਨਵਰੀ ਤੱਕ ਪੂਰਾ ਕਰਨਾ ਹੈ। 26 ਜਨਵਰੀ ਇੱਕ ਚੰਗਾ ਦਿਨ ਹੈ। ਇਹ ਉਚਿਤ ਹੋਵੇਗਾ ਕਿ ਤੁਸੀਂ ਉਸ ਤੋਂ ਪਹਿਲਾਂ ਫੈਸਲਾ ਕਰੋ।"

ਦੱਸ ਦਈਏ ਕਿ ਸਾਲ 1995 ਵਿਚ ਚੰਡੀਗੜ੍ਹ ਸਕੱਤਰੇਤ ਦੇ ਸਾਹਮਣੇ ਹੋਏ ਬੰਬ ਧਮਾਕੇ ਵਿਚ ਬੇਅੰਤ ਸਿੰਘ ਅਤੇ ਘੱਟੋ ਘੱਟ 16 ਹੋਰ ਲੋਕ ਮਾਰੇ ਗਏ ਸੀ। ਰਾਜੋਆਣਾ ਨੂੰ 2007 ਵਿੱਚ ਵਿਸ਼ੇਸ਼ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ।

ਪਹਿਲਾਂ ਸੁਪਰੀਮ ਕੋਰਟ ਨੇ ਦੋ ਹਫ਼ਤਿਆਂ ਦਾ ਸਮਾਂ ਦਿੱਤਾ

ਇਸ ਤੋਂ ਪਹਿਲਾਂ ਦਸੰਬਰ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਦੀ ਅਰਜ਼ੀ ‘ਤੇ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਸੀ। ਇਹ ਤੱਥ ਸੁਪਰੀਮ ਕੋਰਟ ਦੇ ਸਾਹਮਣੇ ਆਇਆ ਕਿ 7 ਸਤੰਬਰ 2019 ਨੂੰ ਗ੍ਰਹਿ ਮੰਤਰਾਲੇ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਦੇ ਮੁਆਫੀ ਲਈ ਪ੍ਰਸਤਾਵ ਰਾਸ਼ਟਰਪਤੀ ਨੂੰ ਭੇਜਣ ਲਈ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਸੀ। ਇਸ ਤੱਥ 'ਤੇ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਪੁੱਛਿਆ ਕਿ ਇਸ ਮਾਮਲੇ ਵਿਚ ਪ੍ਰਸਤਾਵ ਅਜੇ ਕਿਉਂ ਨਹੀਂ ਭੇਜਿਆ ਤੇ ਕਦੋਂ ਭੇਜਿਆ ਜਾਵੇਗਾ।

ਇਹ ਵੀ ਪੜ੍ਹੋCongress Meeting: ਸੀਨੀਅਰ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕਰੇਗੀ ਸੋਨੀਆ ਗਾਂਧੀ, ਕਿਸਾਨ ਅੰਦੋਲਨ ਬਾਰੇ ਬਣਾਈ ਜਾਵੇਗੀ ਰਣਨੀਤੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904