ਕੋਲਕਾਤਾ 'ਚ ਪੰਜਾਬ ਦੇ ਗੈਂਗਸਟਰ ਜੈਪਾਲ ਭੁੱਲਰ ਦੇ 9 ਜੂਨ ਨੂੰ ਐਨਕਾਊਂਟਰ ਤੋਂ ਬਾਅਦ ਉਸ ਦੀ ਲਾਸ਼ ਦੁਬਾਰਾ ਏਮਜ਼ ਜਾਂ ਪੀਜੀਆਈ ਸਮੇਤ ਕਿਸੇ ਹੋਰ ਹਸਪਤਾਲ ਤੋਂ ਪੋਸਟਮਾਰਟਮ ਕਰਾਉਣ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਰੱਦ ਕਰ ਦਿੱਤਾ ਹੈ।


ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਦੀ ਅਰਜ਼ੀ 'ਤੇ ਮੁੜ ਸੁਣਵਾਈ ਕਰਨ ਲਈ ਕਿਹਾ ਹੈ।


ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ ਸੀ ਕਿ ਇਹ ਐਨਕਾਊਂਟਰ ਕੋਲਕਾਤਾ 'ਚ ਹੋਇਆ ਸੀ ਅਜਿਹੇ 'ਚ ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਅਧਿਕਾਰ ਖੇਤਰ 'ਚ ਨਹੀਂ ਆਉਂਦਾ। ਇਸ ਲਈ ਇਹ ਮੰਗ ਉੱਥੇ ਹੀ ਕੀਤੀ ਜਾਣੀ ਚਾਹੀਦੀ ਸੀ। ਇਸ ਤੱਥ ਦੇ ਆਧਾਰ 'ਤੇ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।


ਹਾਈਕੋਰਟ ਦੇ ਇਸ ਹੁਕਮ ਨੂੰ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ।


ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਵਿਚ ਅੱਜ ਅਪੀਲ ਕੀਤੀ ਸੀ ਜੈਪਾਲ ਦੇ ਮੈਡੀਕਲ ਬਾਰੇ ਮਾਨਯੋਗ ਸੁਪਰੀਮ ਕੋਰਟ ਨੇ ਹਾਈਕੋਰਟ ਨੂੰ ਲਿਖਿਆ ਹੈ ਕਿ ਮੈਟਰ ਨੂੰ ਸੁਣਿਆ ਜਾਵੇ। ਦੋ ਹਜਾਰ ਕਿਲੋਮੀਟਰ ਬਾਡੀ ਨਹੀਂ ਲਿਜਾਈ ਜਾ ਸਕਦੀ ਇਹ ਐਨਕਾਊਂਟਰ ਪੰਜਾਬ ਪੁਲਿਸ ਨੇ ਹੀ ਕੀਤਾ ਹੈ ਹੁਣ ਸੋਮਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਵੇਗੀ।