Supreme Court Decision: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਐਸੀਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਨੇ ਸਾਲ 2022 ਵਿੱਚ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਅਗਲੇ 6 ਮਹੀਨਿਆਂ ਵਿੱਚ ਨਵੀਆਂ ਭਰਤੀਆਂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਦੱਸ ਦਈਏ ਕਿ ਹਾਲੇ ਕੁਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ 1158 ਪ੍ਰੋਫੈਸਰਾਂ ਦੀ ਭਰਤੀ ਕਰਨ ਨੂੰ ਲੈਕੇ ਬਿਆਨ ਦਿੱਤਾ ਸੀ। ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜਾ ਵੀ ਫੈਸਲਾ ਲਿਆ ਹੈ, ਉਹ ਆਪਣੇ ਪੋਲੀਟਿਕਲ ਮੋਟਿਵ ਨੂੰ ਲੈਕੇ ਲਿਆ ਹੈ। ਕੋਰਟ ਨੇ ਕਿਹਾ ਕਿ ਇਹ ਫੈਸਲਾ ਅਦਾਲਤ ਨੇ ਆਪਣੀ ਝੂਠੀ ਸਿਆਸਤ ਚਮਕਾਉਣ ਲਈ ਪੰਜਾਬ ਵਿੱਚ ਲਿਆ ਗਿਆ।
ਜ਼ਿਕਰ ਕਰ ਦਈਏ ਕਿ ਪਿਛਲੇ ਸਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਡਬਲ ਬੈਂਚ ਨੇ ਪ੍ਰੋਫੈਸਰਾਂ ਦੀ ਭਰਤੀ ਨੂੰ ਮੰਜ਼ੂਰੀ ਦੇ ਦਿੱਤੀ ਸੀ ਅਤੇ ਇਸ ਫੈਸਲੇ ਦੇ ਖਿਲਾਫ ਬਿਨੈਕਾਰਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾਇਆ ਅਤੇ ਹਾਈ ਕੋਰਟ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।