ਨਵੀਂ ਦਿੱਲੀ: ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ ਵਾਲੀ ਪਟੀਸ਼ਨ ਬਾਰੇ ਵੱਡੀ ਖਬਰ ਆਈ ਹੈ। ਸੁਪਰੀਮ ਕੋਰਟ (Supreme Court) ਨੇ ਇਸ ਬਾਰੇ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ 6 ਹਫ਼ਤਿਆਂ ਦਾ ਹੋਰ ਸਮਾਂ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਇਸ ਪਟੀਸ਼ਨ ਦਾ ਜਲਦ ਨਿਬੇੜਾ ਕਰਨ ਲਈ ਕਿਹਾ ਸੀ।


ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ। ਇਹ ਪਟੀਸ਼ਨ ਕਾਫੀ ਸਮੇਂ ਤੋਂ ਅਦਾਲਤ ਵਿੱਚ ਲਟਕੀ ਹੋਈ ਹੈ।


ਹੁਣ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 6 ਹਫ਼ਤਿਆਂ ਦਾ ਹੋਰ ਸਮਾਂ ਦਿੱਤਾ ਹੈ। ਅੱਜ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਨੇ ਰਾਜੋਆਣਾ ਵੱਲੋਂ ਦਾਇਰ ਰਹਿਮ ਦੀ ਪਟੀਸ਼ਨ 'ਤੇ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਸਾਰੀਆਂ ਪਾਰਟੀਆਂ ਲਾਇਆ ਜ਼ੋਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904