(Source: ECI/ABP News/ABP Majha)
Supreme Court: ਸੁਪਰੀਮ ਕੋਰਟ ਵੱਲੋਂ ਦਿਨਕਰ ਗੁਪਤਾ ਦੀ ਡੀਜੀਪੀ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨਾਂ ਖਾਰਜ
ਦਿਨਕਰ ਗੁਪਤਾ ਦੀ ਡੀਜੀਪੀ ਵਜੋਂ ਨਿਯੁਕਤੀ ਨੂੰ ਬਰਕਰਾਰ ਰੱਖਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਦਾਇਰ ਅਪੀਲਾਂ ਨੂੰ ਸੁਪਰੀਮ ਕੋਰਟ ਨੇ ਅੱਜ ਰੱਦ ਕਰ ਦਿੱਤਾ ਹੈ।
Petitions against Dinkar Gupta: ਪੰਜਾਬ ਦੇ ਸਾਬਕਾ ਪੁਲਿਸ ਮੁਖੀ ਦਿਨਕਰ ਗੁਪਤਾ ਬਾਰੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਦਿਨਕਰ ਗੁਪਤਾ ਦੀ ਡੀਜੀਪੀ ਵਜੋਂ ਨਿਯੁਕਤੀ ਨੂੰ ਬਰਕਰਾਰ ਰੱਖਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਦਾਇਰ ਅਪੀਲਾਂ ਨੂੰ ਸੁਪਰੀਮ ਕੋਰਟ ਨੇ ਅੱਜ ਰੱਦ ਕਰ ਦਿੱਤਾ ਹੈ।
ਜਸਟਿਸ ਐਲ. ਨਾਗੇਸ਼ਵਰ ਰਾਓ, ਬੀਆਰ ਗਵਈ ਤੇ ਬੀਵੀ ਨਾਗਰਤਨ ਦੇ ਬੈਂਚ ਨੇ ਭਾਰਤੀ ਪੁਲੀਸ ਸੇਵਾ (ਆਈਪੀਐਸ) ਅਧਿਕਾਰੀਆਂ ਸਿਧਾਰਥ ਚਟੋਪਾਧਿਆਏ ਤੇ ਮੁਹੰਮਦ ਮੁਸਤਫਾ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ। ਇਨ੍ਹਾਂ ਅਪੀਲਾਂ ਵਿੱਚ ਗੁਪਤਾ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ’ਚ 15 ਸਤੰਬਰ ਨੂੰ ਸਾਰੀਆਂ ਧਿਰਾਂ ਨੂੰ ਸੁਣਿਆ ਸੀ ਤੇ ਕਿਹਾ ਸੀ ਕਿ ਇਨ੍ਹਾਂ 'ਤੇ ਫੈਸਲਾ ਬਾਅਦ ’ਚ ਸੁਣਾਇਆ ਜਾਵੇਗਾ।
1987 ਬੈਚ ਦੇ ਭਾਰਤੀ ਪੁਲਿਸ ਸੇਵਾ ਦੇ ਅਧਿਕਾਰੀ ਗੁਪਤਾ ਦੇ ਛੁੱਟੀ ’ਤੇ ਜਾਣ ਤੋਂ ਬਾਅਦ ਸੀਨੀਅਰ ਆਈਪੀਐਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਪੰਜਾਬ ਦੇ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 21 ਜਨਵਰੀ, 2020 ਨੂੰ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ (ਕੈਟ) ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਸੀ, ਜਿਸ ਨੇ ਗੁਪਤਾ ਦੀ ਡੀਜੀਪੀ ਵਜੋਂ ਨਿਯੁਕਤੀ ਨੂੰ ਰੱਦ ਕਰ ਦਿੱਤਾ ਸੀ।
ਗੁਪਤਾ ਨੂੰ 2019 ਵਿੱਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੂੰ ਮੁਸਤਫਾ ਤੇ ਚਟੋਪਾਧਿਆਏ ਸਮੇਤ ਪੰਜ ਸੀਨੀਅਰ ਅਧਿਕਾਰੀਆਂ ਨੂੰ ਪਿੱਛੇ ਕਰਕੇ ਚੁਣਿਆ ਗਿਆ ਸੀ। ਇਸ ਤੋਂ ਪਹਿਲਾਂ ਦੇ ਆਪਣੇ ਕਾਰਜਕਾਲ ਵਿੱਚ ਗੁਪਤਾ ਨੂੰ ਡੀਜੀਪੀ (ਇੰਟੈਲੀਜੈਂਸ) ਪੰਜਾਬ ਵਜੋਂ ਤਾਇਨਾਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ: Business Idea: ਸਰਕਾਰ ਦੀ ਮਦਦ ਨਾਲ ਸਿਰਫ 53,000 ਰੁਪਏ 'ਚ ਸ਼ੁਰੂ ਕਰੋ ਕਾਰੋਬਾਰ, ਕਮਾਓ 35 ਲੱਖ ਤੋਂ ਵੱਧ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: