ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ 29 ਸਾਲਾ ਆਈਏਐਸ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਕੇਸ ਵਿਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਇਸ ਕੇਸ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਸੈਣੀ ਨੂੰ ਇਹ ਜ਼ਮਾਨਤ ਇੱਕ ਲੱਖ ਦੇ ਸੁਰੱਖਿਆ ਬਾਂਡ 'ਤੇ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੇ ਪਾਸਪੋਰਟ ਜਮ੍ਹਾ ਕਰਵਾਉਣ ਲਈ ਵੀ ਕਿਹਾ ਗਿਆ ਹੈ।
ਦੱਸ ਦਈਏ ਕਿ ਸੈਣੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿੱਚ ਇੱਕ ਕੈਵਟੀ ਐਪਲੀਕੇਸ਼ਨ ਦਾਇਰ ਕੀਤੀ ਸੀ, ਤਾਂ ਜੋ ਕੋਈ ਇੱਕਪਾਸੜ ਆਦੇਸ਼ ਨਾ ਹੋਵੇ।
ਹੁਣ ਖੇਤੀ ਕਾਨੂੰਨਾਂ ਖਿਲਾਫ ਵਕੀਲਾਂ ਦੀ ਜੰਗ, ਮੋਦੀ ਸਰਕਾਰ ਦੇ ਕਦਮ ਕਾਨੂੰਨੀ ਪੇਸ਼ੇਵਰਾਂ ਲਈ ਵੀ ਘਾਤਕ
ਦੱਸ ਦਈਏ ਕਿ 29 ਸਾਲ ਪੁਰਾਣੇ ਬਲਵੰਤ ਮੁਲਤਾਨੀ ਕੇਸ ਵਿਚ ਸੁਪਰੀਮ ਕੋਰਟ ਨੇ 17 ਨਵੰਬਰ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ। ਸੁਪਰੀਮ ਕੋਰਟ ਨੇ ਉਦੋਂ ਹੀ ਸੰਕੇਤ ਦਿੱਤਾ ਸੀ ਕਿ ਉਹ ਸੈਣੀ ਨੂੰ ਰਾਹਤ ਦਿੱਤੀ ਜਾਵੇਗੀ ਕਿਉਂਕਿ ਇਹ 30 ਸਾਲਾਂ ਪੁਰਾਣਾ ਕੇਸ ਹੈ। ਪੰਜਾਬ ਸਰਕਾਰ ਨੇ ਵੀ ਇਸ ਦਾ ਵਿਰੋਧ ਕੀਤਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
SC ਵਲੋਂ ਪੰਜਾਬ ਦੇ ਸਾਬਕਾ ਡੀਜੀਪੀ ਨੂੰ ਜ਼ਮਾਨਤ, ਜਾਣੋ ਪੂਰਾ ਮਾਮਲਾ
ਏਬੀਪੀ ਸਾਂਝਾ
Updated at:
03 Dec 2020 12:10 PM (IST)
ਇਹ ਕੇਸ 1990 ਦੇ ਦਹਾਕੇ ਦਾ ਹੈ, ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐਸਐਸਪੀ ਸੀ। 1991 ਵਿਚ ਉਨ੍ਹਾਂ 'ਤੇ ਅੱਤਵਾਦੀ ਹਮਲਾ ਹੋਇਆ ਸੀ। ਹਮਲੇ ਵਿੱਚ ਸੈਣੀ ਦੀ ਸੁਰੱਖਿਆ ਕਰ ਰਹੇ ਚਾਰ ਪੁਲਿਸ ਮੁਲਾਜ਼ਮ ਮਾਰੇ ਗਏ ਸੀ, ਜਦਕਿ ਸੈਣੀ ਖ਼ੁਦ ਵੀ ਜ਼ਖਮੀ ਹੋ ਗਏ ਸੀ। ਉਸ ਕੇਸ ਦੇ ਸਬੰਧ ਵਿਚ ਪੁਲਿਸ ਨੇ ਸੈਣੀ ਦੇ ਆਦੇਸ਼ਾਂ 'ਤੇ ਸਾਬਕਾ ਆਈਏਐਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕੀਤਾ ਸੀ।
ਪੁਰਾਣੀ ਤਸਵੀਰ
- - - - - - - - - Advertisement - - - - - - - - -