ਡੱਲੇਵਾਲ ਨੂੰ ਲੈਕੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ, ਮਰਨ ਵਰਤ ਨੂੰ ਹੋਏ 65 ਦਿਨ; ਜਾਣੋ ਕਿਵੇਂ ਦੀ ਸਿਹਤ
Punjab News: ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 65 ਦਿਨ ਹੋ ਗਏ ਹਨ। ਉੱਥੇ ਹੀ ਅੱਜ ਇਸ ਮਾਮਲੇ ਨੂੰ ਲੈਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।
![ਡੱਲੇਵਾਲ ਨੂੰ ਲੈਕੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ, ਮਰਨ ਵਰਤ ਨੂੰ ਹੋਏ 65 ਦਿਨ; ਜਾਣੋ ਕਿਵੇਂ ਦੀ ਸਿਹਤ Supreme Court Hearing on Jagjit Singh Dallewal Death Fast ਡੱਲੇਵਾਲ ਨੂੰ ਲੈਕੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ, ਮਰਨ ਵਰਤ ਨੂੰ ਹੋਏ 65 ਦਿਨ; ਜਾਣੋ ਕਿਵੇਂ ਦੀ ਸਿਹਤ](https://feeds.abplive.com/onecms/images/uploaded-images/2025/01/28/312ef94d2cddd82240691f33977368071738058102383957_original.jpg?impolicy=abp_cdn&imwidth=1200&height=675)
Punjab News: ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 65 ਦਿਨ ਹੋ ਗਏ ਹਨ। ਉੱਥੇ ਹੀ ਅੱਜ ਇਸ ਮਾਮਲੇ ਨੂੰ ਲੈਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਹੁਣ ਡੱਲੇਵਾਲ ਦੀ ਸਿਹਤ ਵਿੱਚ ਦਿਨ-ਬ-ਦਿਨ ਸੁਧਾਰ ਹੋ ਰਿਹਾ ਹੈ, ਉਨ੍ਹਾਂ ਨੂੰ ਟਰਾਲੀ ਵਿੱਚ ਰੱਖਿਆ ਗਿਆ ਹੈ, ਜਦਕਿ ਨਵਾਂ ਕਮਰਾ ਬਣ ਰਿਹਾ ਹੈ। ਉੱਥੇ ਹੀ ਸੰਯੁਕਤ ਕਿਸਾਨ ਮੋਰਚਾ (SKM) ਨੇ ਸ਼ੰਭੂ ਅਤੇ ਖਨੌਰੀ ਮੋਰਚਿਆਂ ਨਾਲ ਏਕਤਾ ਮੀਟਿੰਗ ਬੁਲਾਉਣ ਦੀਆਂ ਤਿਆਰੀਆਂ ਕਰ ਲਈਆਂ ਹਨ। ਪਤਾ ਲੱਗਿਆ ਹੈ ਕਿ ਇਹ ਮੀਟਿੰਗ ਪਹਿਲਾਂ 12 ਫਰਵਰੀ ਨੂੰ ਸੱਦੀ ਗਈ ਸੀ। ਪਰ ਉਸ ਦਿਨ ਇੱਕ ਮਹਾਂਪੰਚਾਇਤ ਹੈ, ਜਿਸ ਕਰਕੇ ਇਸ ਦੀ ਤਰੀਰ ਬਦਲ ਦਿੱਤੀ ਗਈ ਹੈ।
ਜਦੋਂ ਤੱਕ ਮੰਗਾਂ ਨਹੀਂ ਪੂਰੀਆਂ ਹੁੰਦੀਆਂ, ਉਦੋਂ ਤੱਕ ਜਾਰੀ ਰਹੇਗਾ ਮਰਨ ਵਰਤ
ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਉਨ੍ਹਾਂ ਨੇ ਕੱਲ੍ਹ ਜਨਤਾ ਨੂੰ ਦਿੱਤੇ ਆਪਣੇ ਸੰਦੇਸ਼ ਵਿੱਚ ਸਪੱਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦਾ ਵਰਤ ਉਦੋਂ ਤੱਕ ਖਤਮ ਨਹੀਂ ਹੋਵੇਗਾ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਨਹੀਂ ਕਰਦੀ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ ਸਾਥੀ ਕਿਸਾਨਾਂ ਅਤੇ ਮੋਰਚੇ ਦੇ ਆਗੂਆਂ ਦੀ ਸਲਾਹ 'ਤੇ ਡਾਕਟਰੀ ਸਹਾਇਤਾ ਲਈ ਸੀ। ਇਸ ਦੇ ਨਾਲ ਹੀ 13 ਫਰਵਰੀ ਨੂੰ ਮੋਰਚੇ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਅਜਿਹੀ ਸਥਿਤੀ ਵਿੱਚ ਕਿਸਾਨ 11 ਤੋਂ 13 ਫਰਵਰੀ ਤੱਕ ਤਿੰਨ ਮਹਾਪੰਚਾਇਤਾਂ ਦਾ ਆਯੋਜਨ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਡੱਲੇਵਾਲ ਨੇ 12 ਫਰਵਰੀ ਨੂੰ ਖਨੌਰੀ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। 13 ਫਰਵਰੀ ਨੂੰ ਸ਼ੰਭੂ ਮੋਰਚੇ 'ਤੇ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ।
ਅਮਰੀਕਾ ਤੋਂ ਡਾ. ਸਵੈਮਾਨ ਦੀ ਟੀਮ ਦੇ ਕੁਝ ਹੋਰ ਮੈਂਬਰ, ਜੋ ਪੇਸ਼ੇ ਤੋਂ ਡਾਕਟਰ ਹਨ, ਵੀ ਮੋਰਚੇ 'ਤੇ ਪਹੁੰਚ ਗਏ ਹਨ, ਜੋ ਕਿ ਡੱਲੇਵਾਲ ਸਣੇ ਹੋਰ ਕਿਸਾਨਾਂ ਦੀ ਦੇਖਭਾਲ ਕਰ ਰਹੇ ਹਨ। ਅਸੀਂ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਸਹਾਇਤਾ ਪ੍ਰਦਾਨ ਕਰਵਾ ਰਹੇ ਹਾਂ। ਕਿਸਾਨਾਂ ਦੇ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਮੈਡੀਟੇਸ਼ਨ ਤੱਕ ਕਰਵਾਇਆ ਜਾ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਿੰਨਾ ਚਿਰ ਇਹ ਸੰਘਰਸ਼ ਜਾਰੀ ਰਹੇਗਾ, ਉਹ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। 13 ਜਨਵਰੀ ਤੋਂ ਉਨ੍ਹਾਂ ਦੀਆਂ ਟੀਮਾਂ ਇੱਥੇ ਮੌਜੂਦ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)