CM vs Governor: ਪੰਜਾਬ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਵੱਡੀ ਸੁਣਵਾਈ; ਮਾਨ ਸਰਕਾਰ ਜਿੱਤੇਗੀ ਜਾਂ ਰਾਜਪਾਲ ?
Punjab Government Vs Governor :
Punjab Vidhan Sabha Session - ਪੰਜਾਬ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਣ ਵਾਲੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਾਨ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਸੈਸ਼ਨ ਨੂੰ ਗ਼ੈਰ ਕਾਨੂੰਨੀ ਕਰਾਰ ਦੇ ਦਿੱਤਾ ਸੀ। ਜਿਸ ਦੇ ਖਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਪਹੁੰਚੀ ਸੀ।
ਇਸ ਤੋਂ ਪਹਿਲਾਂ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ 'ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ 'ਤੇ ਸੁਪਰੀਮ ਕੋਰਟ 'ਚ ਸੁਣਵਾਈ 2 ਨਵੰਬਰ ਨੂੰ ਹੋਣੀ ਸੀ ਹਲਾਂਕਿ ਉਦੋਂ ਅਦਾਲਤ ਨੇ ਇਸ ਨੂੰ 6 ਨਵੰਬਰ ਨੂੰ ਤੈਅ ਕਰ ਦਿੱਤਾ ਸੀ। ਜਿਸ ਤਹਿਤ ਅੱਜ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਹੋਵੇਗੀ।
ਹਾਲਾਂਕਿ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਵਿਧਾਨ ਸਭਾ 'ਚ ਪਾਸ ਹੋਣ ਲਈ ਤਿਆਰ 3 ਮਨੀ ਬਿੱਲਾਂ 'ਚੋਂ 2 ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਈ ਬਿੱਲ ਅਜੇ ਵੀ ਬਕਾਇਆ ਪਏ ਹਨ।
ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਸੀ ਕਿ ਵਿਧਾਨ ਸਭਾ 'ਚ ਪਾਸ ਕੀਤੇ ਗਏ ਬਿੱਲਾਂ ਨੂੰ ਰਾਜਪਾਲ ਮਨਜ਼ੂਰੀ ਨਹੀਂ ਦੇ ਰਹੇ ਹਨ। ਰਾਜ ਸਰਕਾਰ ਨੇ ਰਾਜਪਾਲ ਦੇ ਰਵੱਈਏ ਖ਼ਿਲਾਫ਼ 28 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਸਰਕਾਰ ਦੇ ਜਿਨ੍ਹਾਂ ਦੋ ਮਨੀ ਬਿੱਲਾਂ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜੀਐਸਟੀ ਸੋਧ ਬਿੱਲ 2023 ਵੀ ਸ਼ਾਮਲ ਹੈ। ਇਸ ਤਹਿਤ ਸੂਬੇ ਵਿੱਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ। ਦੂਜਾ ਮਨੀ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ 'ਤੇ ਸਟੈਂਪ ਡਿਊਟੀ ਲਗਾਉਣ ਨਾਲ ਸਬੰਧਤ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial