Sukhpal Khaira Case: ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਖਹਿਰਾ NDPS ਦੇ 9 ਸਾਲ ਪੁਰਾਣੇ ਮਾਮਲੇ ਵਿੱਚ ਜ਼ਮਾਨਤ 'ਤੇ ਬਾਹਰ ਹਨ। ਤਾਂ ਹੁਣ ਪੰਜਾਬ ਸਰਕਾਰ ਨੇ ਖਹਿਰਾ ਦੀ ਜ਼ਮਾਨਤ ਖਿਲਾਫ਼ ਸੁਪਰੀਮ ਕੋਰਟ ਦਾ ਰੁਖ ਕਰ ਲਿਆ ਹੈ।



ਖਹਿਰਾ ਦੀ ਜ਼ਮਾਨਤ ਖਿਲਾਫ਼ ਪਾਈ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਣ ਜਾ ਰਹੀ ਹੈ। ਪੰਜਾਬ ਸਰਕਾਰ ਦਾ ਪੂਰਾ ਜ਼ੋਰ ਰਹੇਗਾ ਕਿ ਖਹਿਰਾ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਤੋਂ ਰੱਦ ਕਰਵਾਈ ਜਾ ਸਕੇ। 



ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਜਾਣ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਇਰ ਕੀਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਕੈਵੀਏਟ ਫਾਈਲ ਦਾ ਵਿਰੋਧ ਕੀਤਾ ਸੀ। ਇਸ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਕਿ ਅੱਜ ਸੁਪਰੀਮ ਕੋਰਟ ਵਿੱਚ ਕੈਵੀਏਟ ਦਾਇਰ ਕਰਨ ਤੋਂ ਬਾਅਦ 18 ਜਨਵਰੀ ਨੂੰ  ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।



28 ਸਤੰਬਰ 2023 ਨੂੰ ਫਾਜ਼ਿਲਕਾ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਨੂੰ NDPS ਦੇ 9 ਸਾਲ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਖਹਿਰਾ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ 4 ਜਨਵਰੀ ਨੂੰ ਹਾਈਕੋਰਟ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ। 



ਜ਼ਮਾਨਤ ਮਿਲਣ ਤੋਂ ਬਾਅਦ ਵੀ ਖਹਿਰਾ ਜੇਲ੍ਹ ਵਿੱਚ ਹੀ ਬੰਦ ਰਹੇ ਸਨ। ਖਹਿਰਾ ਖਿਲਾਫ਼ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ 4 ਜਨਵਰੀ ਨੂੰ ਸਵੇਰੇ ਤੜਕੇ 3 ਵਜੇ ਨਵਾਂ ਕੇਸ ਦਰਜ ਕਰ ਲਿਆ ਸੀ। ਫਿਰ ਖਹਿਰਾ ਨੂੰ ਕਪੂਰਥਲਾ ਅਦਾਲਤ ਨੇ 15 ਜਨਵਰੀ ਨੂੰ ਇਸ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ ਅਤੇ ਸੁਖਪਾਲ ਖਹਿਰਾ ਜੇਲ੍ਹ ਤੋਂ 115 ਦਿਨਾਂ ਬਾਅਦ ਬਾਹਰ ਆ ਗਏ ਸਨ 


ਬੀਤੇ ਦਿਨ ਸੁਖਪਾਲ ਸਿੰਘ ਖਹਿਰਾ ਨੇ ਵੀ ਕਿਹਾ ਸੀ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਮੁੱਦਿਆਂ 'ਤੇ ਸੁਪਰੀਮ ਕੋਰਟ 'ਚ ਕੋਈ ਪੈਰਵਾਈ ਨਹੀਂ ਕਰ ਰਹੀ ਤੇ ਮੇਰੇ ਖਿਲਾਫ਼ ਸੁਪਰੀਮ ਕੋਰਟ ਵੀ ਪਹੁੰਚ ਗਏ। ਬਦਲਾਖੋਰੀ ਇੰਨੀ ਵੀ ਨਹੀਂ ਹੋਣੀ ਚਾਹੀਦੀ ਭਗਵੰਤ ਮਾਨ ਨੂੰ ਇਹ ਸਮਝਣਾ ਚਾਹੀਦਾ ਹੈ। 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial