ਚੰਡੀਗੜ੍ਹ: ਚੋਣ ਰਣਨਿਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਸਲਾਹਕਾਰ ਐਲਾਨੇ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਦੱਸ ਦਈਏ ਕਿ ਮਾਰਚ ਮਹੀਨੇ ਵਿਚ ਪ੍ਰਸ਼ਾਂਤ ਕਿਸ਼ੋਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ।


ਇਸ ਦੇ ਨਾਲ ਹੀ ਉਨ੍ਹਾਂ ਨੂੰ ਕੈਬਿਨੇਟ ਰੈਂਕ ਦਾ ਦਰਜਾ ਦਿੱਤਾ ਗਿਆ ਸੀ। ਇਸਦੇ ਖਿਲਾਫ  ਦੋ ਵਾਇਕਤੀਆਂ ਵੱਲੋਂ ਇੱਕ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਾਈ ਗਈ ਸੀ ਪਰ ਹਾਈਕੋਰਟ ਨੇ ਮਾਰਚ ਵਿਚ ਹੀ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਹੁਣ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਵਿਚ ਅਪੀਲ ਪਾਈ ਗਈ ਹੈ।


ਪਟੀਸ਼ਨਕਰਤਾਵਾਂ ਦੇ ਵਕੀਲ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕੀ ਇਸ ਅਪੀਲ ਦੇ ਅਧਾਰ 'ਤੇ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਆਫ ਮੋਸ਼ਨ ਜਾਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਵਿਚ ਇਸ ਪਟੀਸ਼ਨ 'ਤੇ ਸੁਣਵਾਈ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਹੇਮੰਤ ਗੁਪਤਾ ਦੀ ਬੇਂਚ ਨੇ ਕੀਤੀ। ਇਸ ਦੇ ਨਾਲ ਹੀ ਦੱਸ ਦਈਏ ਕਿ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਜੁਲਾਈ ਨੂੰ ਹੋਵੇਗੀ।


ਇਹ ਵੀ ਪੜ੍ਹੋ: Kotkapura Firing cases ਦੀ ਜਾਂਚ ਲਈ ਬਣੀ ਨਵੀਂ SIT, ਪੰਜਾਬ ਸਰਕਾਰ ਨੇ ਕੀਤੀ ਗਠਿਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904