ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆਉਂਦੀਆਂ ਹਨ। ਦੋਵਾਂ ਲੀਡਰਾਂ ਨੂੰ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰ ਦਿੱਤਾ ਹੈ। ਅਦਾਲਤ ਨੇ ਇਹ ਨੋਟਿਸ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਹੱਤਕ ਦੇ ਇਲਜ਼ਾਮ 'ਚ ਕੀਤਾ ਹੈ।

ਸੁਪਰੀਮ ਕੋਰਟ ਨੇ ਸੁਖਬੀਰ ਬਾਦਲ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕਰ ਕਰਕੇ ਜਵਾਬ ਮੰਗਿਆ ਹੈ। ਯਾਦ ਰਹੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕੇਸ ਨੂੰ ਨਾ ਸੁਣਨ ਮਗਰੋਂ ਜਸਟਿਸ ਰਣਜੀਤ ਸਿੰਘ ਵੱਲੋਂ ਸੁਪਰੀਮ ਕੋਰਟ ਵਿੱਚ ਚਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਅਕਾਲੀ ਦਲ ਦੇ ਦੋਵੇਂ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਹੈ।

ਦੱਸ ਦਈਏ ਕਿ ਦੋਵਾਂ ਲੀਡਰਾਂ ਨੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦਾ ਨਿਰਾਦਰ ਖਰਦਿਆਂ ਕਮਿਸ਼ਨ ਉਪਰ ਵੀ ਬੇਹੱਦ ਨਿੱਜੀ ਟਿੱਪਣੀਆਂ ਕੀਤੀਆਂ ਸਨ। ਜਸਟਿਸ ਰਣਜੀਤ ਸਿੰਘ ਉਪਰ ਕਾਂਗਰਸੀ ਪੱਖੀ ਹੋਣ ਦੇ ਇਲਜ਼ਾਮ ਲਾਏ ਸੀ। ਜਸਟਿਸ ਰਣਜੀਤ ਸਿੰਘ ਨੇ ਇਸ ਨੂੰ ਕਾਨੂੰਨੀ ਦਾ ਮਜ਼ਾਕ ਕਰਾਰ ਦਿੰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਵੀ ਅਪਮਾਣ ਕੀਤਾ ਗਿਆ ਹੈ।