Farmer Protest: ਸੁਪਰੀਮ ਕੋਰਟ ਵਿੱਚ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਣਵਾਈ ਹੋਈ। ਇਸ ਮੌਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਕਿ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕੀਤਾ ਜਾਵੇ। ਇਸ ਮੌਕੇ ਅਦਾਲਤ ਨੇ ਕਿਸਾਨ ਲੀਡਰ ਦਾ ਸਿਟੀ ਸਕੈਨ ਨਾ ਹੋਣ ਨੂੰ ਲੈ ਕੇ ਝਾੜ ਪਾਈ ਤੇ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ।


ਦਰਅਸਲ, ਅਦਾਲਤ ਨੇ ਰਾਜ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਇਸ ਸਬੰਧ ਵਿੱਚ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਡੱਲੇਵਾਲ ਨੂੰ ਇੱਕ ਅਸਥਾਈ ਹਸਪਤਾਲ ਵਿੱਚ ਤਬਦੀਲ ਕੀਤਾ ਜਾਵੇਗਾ ਤੇ ਸਾਰੇ ਲੋੜੀਂਦੇ ਟੈਸਟ ਤੇ ਇਲਾਜ ਨਿਰੰਤਰ ਕੀਤਾ ਜਾਵੇਗਾ। ਦੱਸ ਦਈਏ ਕਿ ਸਰਕਾਰ ਨੇ ਧਰਨੇ ਵਾਲੀ ਥਾਂ ਤੋਂ ਥੋੜ੍ਹੀ ਦੂਰੀ 'ਤੇ ਆਰਜ਼ੀ ਹਸਪਤਾਲ ਬਣਾਇਆ ਹੈ। ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਅਸੀਂ ਇਸ ਸਬੰਧੀ ਸਰਕਾਰ ਤੋਂ ਹਦਾਇਤਾਂ ਲੈ ਕੇ ਹੀ ਦੱਸ ਸਕਾਂਗੇ।