ਚੰਡੀਗੜ੍ਹ: 1000 ਕਰੋੜ ਰੁਪਏ ਦੇ ਸਿੰਚਾਈ ਘਪਲੇ 'ਚ ਸੁਪਰੀਮ ਕੋਰਟ ਨੇ ਠੇਕੇਦਾਰ ਗੁਰਿੰਦਰ ਸਿੰਘ ਤੇ ਰਿਟਾਇਡ ਚੀਫ ਇੰਜਨੀਅਰ ਹਰਵਿੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਨਾਲ ਹੀ ਕਿਹਾ ਕਿ ਮੁਲਜ਼ਮ ਇਸ ਮਾਮਲੇ 'ਚ ਹਫਤੇ 'ਚ ਸਰੈਂਡਰ ਕਰਨ। ਠੇਕੇਦਾਰ ਗੁਰਿੰਦਰ ਸਿੰਘ ਤੇ ਰਿਟਾਇਡ ਚੀਫ ਇੰਜਨੀਅਰ ਹਰਵਿੰਦਰ ਸਿੰਘ ਇਸ ਮਾਮਲੇ 'ਚ ਕਾਫੀ ਲੰਮੇ ਸਮੇਂ ਤੋਂ ਫਰਾਰ ਚੱਲ ਰਹੇ ਹਨ।
ਇਸ ਤੋਂ ਪਹਿਲਾਂ ਇੱਕ ਵਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਸੀ। ਅਦਾਲਤ ਨੇ ਇਹ ਵੀ ਸਾਫ਼ ਕਰ ਦਿੱਤਾ ਸੀ ਕਿ ਜੇਕਰ ਵਿਜੀਲੈਂਸ ਬਿਊਰੋ ਮੁਲਜ਼ਮ ਨੂੰ ਜਾਂਚ ਵਿੱਚ ਸ਼ਾਮਲ ਗੋਣ ਲਈ ਬੁਲਾਉਂਦੀ ਹੈ ਤਾਂ ਉਹ ਜਾਂਚ ਵਿੱਚ ਸ਼ਾਮਲ ਹੋਣ ਦਾ ਪਾਬੰਦ ਰਹੇਗਾ।
ਕਾਬਲ-ਏ-ਗੌਰ ਹੈ ਕਿ ਸਿੰਚਾਈ ਵਿਭਾਗ ਵੱਲੋਂ ਪਿਛਲੇ ਕਈ ਸਾਲਾਂ ਦੌਰਾਨ ਆਪਣੇ ਕੰਮਾਂ ਲਈ ਦਿੱਤੇ ਜਾਂਦੇ ਠੇਕਿਆਂ ਵਿੱਚ ਵੱਡੇ ਪੱਧਰ ਤੇ ਮਨਮਾਨੀਆਂ ਤੇ ਸ਼ਰਤਾਂ ਲਾ ਕੇ ਗੁਰਿੰਦਰ ਸਿੰਘ ਨਾਮ ਦੇ ਇੱਕੋ ਠੇਕੇਦਾਰ ਦੀ ਕੰਪਨੀ ਨੂੰ 60 ਪ੍ਰਤੀਸ਼ਤ ਤੋਂ ਵੱਧ ਕੰਮ ਦਿੱਤੇ ਗਏ। ਦੱਸਣਯੋਗ ਹੈ ਕਿ ਉਕਤ ਇਸੇ ਮਾਮਲੇ ਵਿੱਚ ਨਾਮਜ਼ਦ ਠੇਕੇਦਾਰ ਗੁਰਰਿੰਦਰ ਸਿੰਘ ਦੀ ਮੁਹਾਲੀ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।