ਪੜਚੋਲ ਕਰੋ
Advertisement
ਲਾਰੈਂਸ ਦੇ ਪਿਤਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ , ਪੁੱਛਿਆ- ਕਿੰਨੇ ਦਿਨ ਤੱਕ ਪੁਲਿਸ ਕਸਟੱਡੀ 'ਚ ਰੱਖੋਗੇ?
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਪੁੱਛਿਆ ਕਿ ਪੰਜਾਬ ਪੁਲਿਸ ਉਸ ਨੂੰ ਕਿੰਨੇ ਦਿਨ ਦੀ ਕਸਟੱਡੀ 'ਚ ਰੱਖੇਗੀ ?
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਪੁੱਛਿਆ ਕਿ ਪੰਜਾਬ ਪੁਲਿਸ ਉਸ ਨੂੰ ਕਿੰਨੇ ਦਿਨ ਦੀ ਕਸਟੱਡੀ 'ਚ ਰੱਖੇਗੀ ? ਉਸ 'ਤੇ ਕਿੰਨੇ ਕੇਸ ਦਰਜ ਹਨ? ਉਸਨੂੰ ਕਿੰਨੇ ਮਹੀਨੇ ਤੱਕ ਪੰਜਾਬ ਵਿੱਚ ਰੱਖਣ ਦਾ ਪਲਾਨ ਹੈ ? ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ਵਿੱਚ ਇਹ ਡਿਟੇਲ ਦੇਣ ਲਈ ਕਿਹਾ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਐਕਸ਼ਨ ਸਹੀ ਹੋਣਾ ਚਾਹੀਦੀ ਹੈ। ਲਾਰੈਂਸ ਨਾਲ ਇੱਕ ਸਿਟੀਜਨ ਦੀ ਤਰ੍ਹਾਂ ਟ੍ਰੀਟ ਕਰੋ। ਉਸਨੂੰ ਚਾਹੇ ਜਿੰਨੇ ਦਿਨ ਮਰਜ਼ੀ ਕਸਟੱਡੀ 'ਚ ਰੱਖੋ ਪਰ ਇਸ ਤਰ੍ਹਾਂ ਨਾਲ ਨਹੀਂ। ਸਾਨੂੰ ਦੱਸਿਆ ਜਾਵੇ ਲਾਰੈਂਸ ਖਿਲਾਫ ਕਿੰਨੇ ਕੇਸ ਦਰਜ ਹਨ। ਕਿਸ ਕੇਸ ਵਿੱਚ ਉਹ 13 ਜੂਨ ਤੋਂ ਹੁਣ ਤੱਕ ਕਸਟੱਡੀ 'ਚ ਹੈ। ਲਾਰੈਂਸ ਸਜ਼ਾ ਭੁਗਤੇਗਾ ਪਰ ਇਸ ਤਰ੍ਹਾਂ ਨਹੀਂ।
3 ਮਹੀਨੇ ਤੋਂ ਵੱਧ ਕਸਟੱਡੀ 'ਚ ਲਾਰੈਂਸ ਬਿਸ਼ਨੋਈ
ਲਾਰੈਂਸ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਪੰਜਾਬ ਪੁਲਿਸ ਦਿੱਲੀ ਦੀ ਅਦਾਲਤ ਤੋਂ ਰਿਮਾਂਡ 'ਤੇ ਲੈ ਕੇ ਆਈ ਸੀ। 13 ਜੂਨ ਨੂੰ ਪੰਜਾਬ ਲਿਆਉਣ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ 'ਚ ਲਿਜਾਇਆ ਜਾ ਰਿਹਾ ਹੈ। ਹੁਣ ਤੱਕ ਲਾਰੈਂਸ ਨੂੰ ਅੰਮ੍ਰਿਤਸਰ, ਹੁਸ਼ਿਆਰਪੁਰ, ਮੋਗਾ, ਫਰੀਦਕੋਟ ਅਤੇ ਹੁਣ ਮੁਹਾਲੀ ਪੁਲੀਸ ਦੀ ਕਸਟੱਡੀ 'ਚ ਭੇਜਿਆ ਜਾ ਚੁੱਕਾ ਹੈ।

ਲਾਰੈਂਸ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੂੰ ਮਾਨਸਾ ਲਿਜਾਇਆ ਗਿਆ। ਉਥੋਂ ਉਸ ਨੂੰ ਕਿਸੇ ਕੇਸ ਵਿਚ ਅੰਮ੍ਰਿਤਸਰ ਲਿਜਾਇਆ ਗਿਆ। 2020 'ਚ ਦਰਜ ਕੇਸ 'ਚ ਦਿੱਤੇ ਬਿਆਨ 'ਤੇ ਲਾਰੇਂਸ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ? ਇਸ 'ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਪੁੱਛਿਆ ਕਿ ਅੱਗੇ ਦਾ ਪਲਾਨ ਕੀ ਹੈ?
ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।
ਲਾਰੈਂਸ ਗੈਂਗ ਦੇ ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਦਿੱਲੀ ਪੁਲਿਸ ਨੇ 3 ਸ਼ਾਰਪ ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਗ੍ਰਿਫਤਾਰ ਕੀਤਾ ਹੈ ,ਜਿਨ੍ਹਾਂ ਨੇ ਉਨ੍ਹਾਂ ਦਾ ਕਤਲ ਕੀਤਾ ਸੀ। ਦੋ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ। ਪੰਜਾਬ ਪੁਲਿਸ ਇਸ ਮਾਮਲੇ ਵਿੱਚ ਲਾਰੇਂਸ ਅਤੇ ਜੱਗੂ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰ ਰਹੀ ਹੈ। ਕਤਲ ਕੇਸ ਵਿੱਚ 24 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement