(Source: Matrize)
Punjab news: SYL ਮੁੱਦੇ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ, ਕਿਹਾ- 'ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੋ, ਤੁਸੀਂ ਕਾਨੂੰਨ ਤੋਂ...'
Supreme court on SYL issue: ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਵਿਚਾਲੇ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ 'ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ।
Supreme court on SYL issue: ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਵਿਚਾਲੇ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ 'ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਬੁੱਧਵਾਰ ਨੂੰ ਹੋਈ ਸੁਣਵਾਈ 'ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ 'ਤੇ ਰਾਜਨੀਤੀ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉੱਤੇ ਨਹੀਂ ਹੈ। ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ।
ਸੁਪਰੀਮ ਕੋਰਟ ਪੰਜਾਬ ਸਰਕਾਰ ਦੇ ਰਵੱਈਏ ਤੋਂ ਕਾਫੀ ਨਾਰਾਜ਼ ਨਜ਼ਰ ਆਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਹੈ। ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵੱਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਪੌਜ਼ੀਟਿਵ ਰੁੱਖ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ।
ਹਰਿਆਣਾ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਵਿਵਾਦ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਪੰਜਾਬ ਸਰਕਾਰ ਨਹੀਂ ਚਾਹੁੰਦੀ ਹੈ ਕਿ ਇਸ ਸਮੱਸਿਆ ਦਾ ਹੱਲ ਕੱਢਿਆ ਜਾਵੇ। ਪਿਛਲੀਆਂ 2 ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਕਿ ਪੰਜਾਬ ਵਾਲੇ ਪਾਸੇ ਐਸਵਾਈਐਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਜਿਸ ਵਿੱਚ ਇਹ ਦੇਖਿਆ ਜਾਵੇਗਾ ਕਿ ਇੱਥੇ ਕਿੰਨੀ ਜ਼ਮੀਨ ਹੈ ਅਤੇ ਕਿੰਨੀ ਨਹਿਰ ਬਣੀ ਹੋਈ ਹੈ।
ਇਹ ਵੀ ਪੜ੍ਹੋ: Sangrur News: ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 100 ਮੁਲਾਜ਼ਮਾਂ 'ਤੇ ਛਾਂਟੀ ਦੀ ਤਲਵਾਰ
ਇਸ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਪਵੇਗਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਰਾਜਸਥਾਨ ਸਰਕਾਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਇਸ ਦਿਸ਼ਾ ਵਿੱਚ ਅੱਗੇ ਵਧਦਾ ਨਜ਼ਰ ਨਹੀਂ ਆ ਰਿਹਾ।
ਕੇਂਦਰ ਕੋਲੋਂ ਮੌਜੂਦਾ ਹਾਲਾਤਾਂ ‘ਤੇ ਮੰਗੀ ਰਿਪੋਰਟ
ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਲੱਭਣ ਦੀ ਦਿਸ਼ਾ 'ਚ ਕੰਮ ਕਰ ਰਹੇ ਹਾਂ।ਸਾਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ 'ਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ।
ਇਹ ਵੀ ਪੜ੍ਹੋ: Sangrur News: ਟਰੈਕਟਰ-ਟਰਾਲੀ ਨੂੰ ਲੈ ਕੇ ਭਿੜੀਆਂ ਦੋ ਕਿਸਾਨ ਜਥੇਬੰਦੀਆਂ, ਇੱਕ-ਦੂਜੇ ਖਿਲਾਫ ਰੋਸ ਮੁਜ਼ਾਹਰੇ