ਚੰਡੀਗੜ੍ਹ: ਸੁਪਰੀਮ ਕੋਰਟ ਨੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਬਾਰੇ ਮਾਮਲੇ ਵਿੱਚ ਸੁਖਪਾਲ ਖਹਿਰਾ ਦੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਹ ਸੁਪਰੀਮ ਕੋਰਟ ਤੈਅ ਕਰੇਗਾ ਕਿ ਫਾਜ਼ਿਲਕਾ ਅਦਾਲਤ ਵੱਲੋਂ ਜਾਰੀ ਸੰਮਨ ਰੱਦ ਕੀਤੇ ਜਾਣਗੇ ਜਾਂ ਨਹੀਂ।
ਦਰਅਸਲ ਨਸ਼ਾ ਤਸਕਰਾਂ ਨਾਲ ਕਥਿਤ ਸਬੰਧ ਹੋਣ ਦੇ ਇਲਜ਼ਾਮ ਹੇਠ ਫਾਜ਼ਿਲਕਾ ਅਦਾਲਤ ਨੇ ਸੁਖਪਾਲ ਖਹਿਰਾ ਖਿਲਾਫ ਸੰਮਨ ਜਾਰੀ ਕਰ ਦਿੱਤੇ ਸਨ।
ਸੰਮਨ ਜਾਰੀ ਹੋਣ ਬਾਅਦ ਖਹਿਰਾ ਨੇ ਖਹਿਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਸ ’ਤੇ ਰੋਕ ਲਾਉਣ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਹਾਈ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਖਹਿਰਾ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ।
ਇਸ ਤੋਂ ਬਾਅਦ ਖਹਿਰਾ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ। ਇਸ ਵਿੱਚ ਖਹਿਰਾ ਨੇ ਫਾਜ਼ਿਲਕਾ ਅਦਾਲਤ ਵੱਲੋਂ ਉਸ ਖਿਲਾਫ ਜਾਰੀ ਸੰਮਨ ਰੱਦ ਕਰਨ ਦੀ ਮੰਗ ਕੀਤੀ ਹੈ।