ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਉਂ ਜ਼ਮਾਨਤ ਅਰਜ਼ੀ ਤੇ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। 29 ਸਾਲ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋਣ ਮਗਰੋਂ ਸੈਣੀ ਖਿਲਾਫ ਅਗਵਾ ਤੇ ਕਤਲ ਦਾ ਮਾਮਲਾ ਦਰਜ ਹੋਇਆ ਸੀ। ਸੈਣੀ ਤੇ ਇਸ ਮਾਮਲੇ 'ਚ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ।
ਫਿਲਹਾਲ ਅਦਾਲਤ ਨੇ ਉਸ ਦੀ ਗ੍ਰਿਫਤਾਰੀ ਤੇ ਅੰਤ੍ਰਿਮ ਰੋਕ ਲਾ ਰੱਖੀ ਹੈ। ਸੈਣੀ ਖਿਲਾਫ ਤਿੰਨ ਦਹਾਕੇ ਪਹਿਲਾਂ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਜਿਹੇ ਗੰਭੀਰ ਦੋਸ਼ਾਂ ਤਹਿਤ ਮੁਹਾਲੀ ਦੇ ਮਟੋਰ ਥਾਣੇ ਵਿੱਚ FIR ਦਰਜ ਹੈ। ਇਸ ਮਾਮਲੇ 'ਚ ਪੁਲਿਸ ਸੈਣੀ ਦੀ ਗ੍ਰਿਫਤਾਰੀ ਚਾਹੁੰਦੀ ਹੈ।