ਪੜਚੋਲ ਕਰੋ

Punjab News: ਅਕਾਲੀ ਦਲ ਦੇ ਦੋਹਰੇ ਸੰਵਿਧਾਨ ਬਾਰੇ ਸੁਪਰੀਮ ਕੋਰਟ ਦੀ ਅਹਿਮ ਟਿੱਪਣੀ, 'ਧਾਰਮਿਕ ਹੋਣ ਦਾ ਮਤਲਬ ਨਹੀਂ ਕਿ ਕੋਈ ਧਰਮ ਨਿਰਪੱਖ ਨਹੀਂ ਹੋ ਸਕਦਾ', ਫੈਸਲਾ ਰਾਖਵਾਂ

Punjab News: ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਬਾਰੇ ਸੁਪਰੀਮ ਕੋਰਟ ਨੇ ਅਹਿਮ ਟਿੱਪਣੀ ਕੀਤੀ ਹੈ। ਸਰਬਉੱਚ ਅਦਾਲਤ ਨੇ ਕਿਹਾ ਹੈ ਕਿ ਮਹਿਜ਼ ਧਾਰਮਿਕ ਹੋਣ ਦਾ ਇਹ ਮਤਲਬ ਨਹੀਂ ਕਿ ਕੋਈ ਵਿਅਕਤੀ ਧਰਮ ਨਿਰਪੱਖ ਨਹੀਂ ਹੋ ਸਕਦਾ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਬਾਰੇ ਸੁਪਰੀਮ ਕੋਰਟ ਨੇ ਅਹਿਮ ਟਿੱਪਣੀ ਕੀਤੀ ਹੈ। ਸਰਬਉੱਚ ਅਦਾਲਤ ਨੇ ਕਿਹਾ ਹੈ ਕਿ ਮਹਿਜ਼ ਧਾਰਮਿਕ ਹੋਣ ਦਾ ਇਹ ਮਤਲਬ ਨਹੀਂ ਕਿ ਕੋਈ ਵਿਅਕਤੀ ਧਰਮ ਨਿਰਪੱਖ ਨਹੀਂ ਹੋ ਸਕਦਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਬੈਂਚ ਨੇ ਇਸ ਬਾਰੇ ਫੈਸਲਾ ਰਾਖਵਾਂ ਰੱਖ ਲਿਆ ਹੈ। ਯਾਦ ਰਹੇ ਸਮਾਜਿਕ ਕਾਰਕੁਨ ਬਲਵੰਤ ਸਿੰਘ ਖੇੜਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਚੁਣੌਤੀ ਦਿੱਤੀ ਹੋਈ ਹੈ।

ਹਾਸਲ ਜਾਣਕਾਰੀ ਮੁਤਾਬਕ ਕਥਿਤ ਜਾਅਲਸਾਜ਼ੀ ਦੇ ਕੇਸ ਵਿੱਚ ਜਾਰੀ ਹੋਏ ਸੰਮਨਾਂ ਨੂੰ ਚੁਣੌਤੀ ਦਿੰਦੀਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀਆਂ ਪਟੀਸ਼ਨਾਂ ਉਤੇ ਫ਼ੈਸਲਾ ਸੁਪਰੀਮ ਕੋਰਟ ਨੇ ਰਾਖਵਾਂ ਰੱਖ ਲਿਆ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਸ਼ਿਕਾਇਤਕਰਤਾ ਸਮਾਜਿਕ ਕਾਰਕੁਨ ਬਲਵੰਤ ਸਿੰਘ ਖੇੜਾ ਵੱਲੋਂ ਪੇਸ਼ ਹੋਏ ਵਕੀਲ, ਬਾਦਲਾਂ ਤੇ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ ਨੂੰ ਦੋ ਦਿਨਾਂ ਵਿੱਚ ਆਪਣਾ ਲਿਖਤੀ ਜਵਾਬ ਦਾਇਰ ਕਰਨ ਲਈ ਕਿਹਾ ਹੈ।

ਦੱਸ ਦਈਏ ਕਿ ਅਗਸਤ 2021 ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਾਦਲਾਂ ਤੇ ਚੀਮਾ ਨੂੰ ਹੁਸ਼ਿਆਰਪੁਰ ਦੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜਾਰੀ ਹੋਏ ਸੰਮਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਬਾਦਲਾਂ ਖ਼ਿਲਾਫ਼ ਖੇੜਾ ਵੱਲੋਂ ਦਿੱਤੀ ਸ਼ਿਕਾਇਤ ਜਾਅਲਸਾਜ਼ੀ, ਧੋਖਾਧੜੀ ਤੇ ਤੱਥ ਲੁਕੋਣ ਦੇ ਦੋਸ਼ਾਂ ਉਤੇ ਅਧਾਰਿਤ ਹੈ। ਸੰਮਨ ਰੱਦ ਨਾ ਹੋਣ ਖ਼ਿਲਾਫ਼ ਬਾਦਲ ਤੇ ਚੀਮਾ ਸੁਪਰੀਮ ਕੋਰਟ ਚਲੇ ਗਏ ਸਨ।

ਯਾਦ ਰਹੇ ਖੇੜਾ ਨੇ 2009 ਵਿਚ ਦਿੱਤੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੋ ਸੰਵਿਧਾਨ ਰੱਖੇ ਹੋਏ ਹਨ- ਇੱਕ ਗੁਰਦੁਆਰਾ ਚੋਣ ਕਮਿਸ਼ਨ ਕੋਲ ਜਮ੍ਹਾਂ ਹੈ, ਜਿਸ ਤਹਿਤ ਪਾਰਟੀ ਗੁਰਦੁਆਰਿਆਂ ਦਾ ਪ੍ਰਬੰਧ ਦੇਖਣ ਲਈ ਰਜਿਸਟਰ ਹੈ, ਤੇ ਦੂਜਾ ਭਾਰਤ ਦੇ ਚੋਣ ਕਮਿਸ਼ਨ ਕੋਲ ਪਿਆ ਹੈ ਜਿਸ ਤਹਿਤ ਇਸ ਨੇ ਸਿਆਸੀ ਪਾਰਟੀ ਵਜੋਂ ਮਾਨਤਾ ਲਈ ਹੋਈ ਹੈ। ਖੇੜਾ ਨੇ ਆਪਣੀ ਸ਼ਿਕਾਇਤ ਵਿਚ ਇਸ ਨੂੰ ਧੋਖਾਧੜੀ ਦੱਸਿਆ ਸੀ।

ਮੰਗਲਵਾਰ ਨੂੰ ਢਾਈ ਘੰਟੇ ਚੱਲੀ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਮਹਿਜ਼ ਧਾਰਮਿਕ ਹੋਣ ਦਾ ਇਹ ਮਤਲਬ ਨਹੀਂ ਕਿ ਵਿਅਕਤੀ ਧਰਮ ਨਿਰਪੱਖ ਨਹੀਂ ਹੋ ਸਕਦਾ। ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੇਸ਼ ਹੋਏ ਵਕੀਲ ਕੇਵੀ ਵਿਸ਼ਵਨਾਥਨ ਨੇ ਕਿਹਾ ਕਿ ਇਕ ਵਿਅਕਤੀ ਨਾਲੋ-ਨਾਲ ਧਾਰਮਿਕ ਤੇ ਧਰਮ ਨਿਰਪੱਖ ਹੋ ਸਕਦਾ ਹੈ। ਵਕੀਲ ਨੇ ਕਿਹਾ, ‘ਤੁਸੀਂ ਧਾਰਮਿਕ ਹੋਣ ਦੇ ਆਪਣੇ ਹੱਕ ਦਾ ਸਤਿਕਾਰ ਕਰਦੇ ਹੋ ਪਰ ਤੁਸੀਂ ਦੂਜੇ ਲੋਕਾਂ ਦੇ ਧਾਰਮਿਕ ਹੋਣ ਦੇ ਅਧਿਕਾਰ ਦਾ ਮਾਣ ਵੀ ਰੱਖ ਸਕਦੇ ਹੋ। ਇਹ ਧੋਖਾਧੜੀ ਤੇ ਜਾਅਲਸਾਜ਼ੀ ਕਿਵੇਂ ਹੋ ਗਈ?’

ਬਾਦਲ ਧੜੇ ਦੇ ਵਕੀਲ ਨੇ ਕਿਹਾ ਕਿ ਹਾਈ ਕੋਰਟ ਨੇ ਸੰਮਨ ਖਾਰਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਇਹ ਸਾਰੇ ਮੁੱਦੇ ਸੁਣਵਾਈ ਦੌਰਾਨ ਉਠਾਏ ਜਾ ਸਕਦੇ ਹਨ। ਖੇੜਾ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਸਿਆਸੀ ਪਾਰਟੀ ਵਜੋਂ ਅਕਾਲੀ ਦਲ ਦਾ ਸੰਵਿਧਾਨ ਗੁਰਦੁਆਰਾ ਕਮਿਸ਼ਨ ਨੂੰ ਦਿੱਤੇ ਪੁਰਾਣੇ ਸੰਵਿਧਾਨ ਵਰਗਾ ਹੀ ਹੈ, ਜਿੱਥੇ ਸਿਰਫ਼ ਸਿੱਖਾਂ ਨੂੰ ਨੁਮਾਇੰਦਗੀ ਦੇਣ ਦੀ ਗੱਲ ਕੀਤੀ ਗਈ ਹੈ।

ਇਹ ਵੀ ਪੜ੍ਹੋ: Punjab News: ਮੌਸਮ ਦੇ ਕਹਿਰ ਮਗਰੋਂ ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਝਟਕਾ, ਰੇਟ 'ਚ ਹੋਏਗੀ ਕਟੌਤੀ

ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਨੇ ਚੋਣ ਕਮਿਸ਼ਨ ਨੂੰ ‘ਫਰਜ਼ੀ’ ਹਲਫ਼ਨਾਮਾ ਦੇ ਕੇ ਸਿਆਸੀ ਪਾਰਟੀ ਵਜੋਂ ਮਾਨਤਾ ਲਈ ਹੈ। ਖੇੜਾ ਦੇ ਵਕੀਲ ਨੇ ਕਿਹਾ, ‘ਤੁਸੀਂ ਇਕੋ ਵੇਲੇ ਧਰਮ ਨਿਰਪੱਖ ਤੇ ਧਾਰਮਿਕ ਨਹੀਂ ਹੋ ਸਕਦੇ। ਪਾਰਟੀ ਦੇ ਸੰਵਿਧਾਨ ਵਿਚ ਸੋਧ ਨਹੀਂ ਕੀਤੀ ਗਈ।’

ਇਹ ਵੀ ਪੜ੍ਹੋ: Vande Bharat Express: PM ਮੋਦੀ ਅੱਜ ਦਿੱਲੀ-ਜੈਪੁਰ ਵੰਦੇ ਭਾਰਤ ਨੂੰ ਦਿਖਾਣਗੇ ਹਰੀ ਝੰਡੀ, ਰੂਟ, ਕਿਰਾਏ ਅਤੇ ਸਮੇਂ ਦੀ ਕਰੋ ਜਾਂਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Embed widget