Punjab News: ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਪੰਜਾਬ ਸਰਕਾਰ ਤੋਂ ਮੰਗੀ ਸਿਹਤ ਰਿਪੋਰਟ, ਏਮਜ਼ ਦੇ ਡਾਕਟਰ ਤੋਂ ਲਈ ਜਾਏ ਸਿਹਤ ਲਈ ਸਲਾਹ
ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਡੱਲੇਵਾਲ ਦੀ ਸਿਹਤ ਰਿਪੋਰਟ ਮੰਗੀ ਹੈ। ਸੁਪਰੀਮ ਨੂੰ ਡੱਲੇਵਾਲ ਦੀ ਹਾਲਤ ਨਾ ਠੀਕ ਹੋਣ ਦੀ ਸੂਚਨਾ ਮਿਲੀ ਸੀ
Punjab News: ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ ਹੈ। SC ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਡੱਲੇਵਾਲ ਦੀ ਸਿਹਤ ਰਿਪੋਰਟ ਮੰਗੀ ਹੈ। ਸੁਪਰੀਮ ਨੂੰ ਡੱਲੇਵਾਲ ਦੀ ਹਾਲਤ ਨਾ ਠੀਕ ਹੋਣ ਦੀ ਸੂਚਨਾ ਮਿਲੀ ਸੀ, ਇਸ ਕਰਕੇ ਸਿਹਤ ਨਾਲ ਜੁੜੀ ਹਰੇਕ ਰਿਪੋਰਟ ਸੁਪਰੀਮ ਕੋਰਟ ’ਚ ਦਾਖਲ ਕਰਨ ਨੂੰ ਕਿਹਾ ਗਿਆ ਹੈ।
ਪਲੇਟਲੈਟਸ ਅਤੇ ਹੀਮੋਗਲੋਬਿਨ ਵਿੱਚ ਸੁਧਾਰ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸੰਬੰਧੀ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੀ ਤਰਫੋਂ ਕਪਿਲ ਸਿੱਬਲ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਸੁਧਾਰ ਹੋਇਆ ਹੈ। ਉਨ੍ਹਾਂ ਦੇ ਪਲੇਟਲੈਟਸ ਅਤੇ ਹੀਮੋਗਲੋਬਿਨ ਵਿੱਚ ਸੁਧਾਰ ਹੋਇਆ ਹੈ। ਫਿਲਹਾਲ ਉਨ੍ਹਾਂ ਹਾਲਤ ਸਥਿਰ ਹੈ।
ਸੁਪਰੀਮ ਕੋਰਟ ਨੇ 51 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਸਬੰਧੀ ਪੰਜਾਬ ਸਰਕਾਰ ਤੋਂ ਤੁਲਨਾਤਮਕ ਰਿਪੋਰਟ ਤਲਬ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਪਿਛਲੀਆਂ ਅਤੇ ਮੌਜੂਦਾ ਸਾਰੀਆਂ ਮੈਡੀਕਲ ਰਿਪੋਰਟਾਂ ਉਨ੍ਹਾਂ ਨੂੰ ਦਿੱਤੀਆਂ ਜਾਣ।
ਅਦਾਲਤ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਅੱਜ ਸ਼ਾਮ ਤੱਕ ਡੱਲੇਵਾਲ ਦੀ ਮੈਡੀਕਲ ਰਿਪੋਰਟ ਦਾ ਤੁਲਨਾਤਮਕ ਚਾਰਟ ਸੁਪਰੀਮ ਕੋਰਟ ਵਿੱਚ ਪੇਸ਼ ਕਰਨਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ।
ਏਮਜ਼ ਡਾਕਟਰਾਂ ਤੋਂ ਲੈਣੀ ਚਾਹੀਦੀ ਹੈ ਸਲਾਹ
ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਰਿਪੋਰਟਾਂ ਦੇ ਆਧਾਰ 'ਤੇ ਏਮਜ਼ ਦੇ ਡਾਇਰੈਕਟਰ ਨੂੰ ਇਕ ਮੈਡੀਕਲ ਬੋਰਡ ਦਾ ਗਠਨ ਕਰਨਾ ਚਾਹੀਦਾ ਹੈ ਅਤੇ ਡੱਲੇਵਾਲ ਦੀ ਸਿਹਤ ਬਾਰੇ ਮਾਹਿਰਾਂ ਦੀ ਸਲਾਹ ਲਈ ਜਾ ਸਕਦੀ ਹੈ।
ਖਨੌਰੀ ਸਰਹੱਦ 'ਤੇ 111 ਕਿਸਾਨ ਦੁਪਹਿਰ 2 ਵਜੇ ਤੋਂ ਕਾਲੇ ਕੱਪੜੇ ਪਾ ਕੇ ਭੁੱਖ ਹੜਤਾਲ ਸ਼ੁਰੂ ਕਰਨਗੇ। ਫਸਲਾਂ ਅਤੇ ਹੋਰ ਕਿਸਾਨੀ ਮੁੱਦਿਆਂ 'ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ 'ਤੇ ਰਣਨੀਤੀ ਤਿਆਰ ਕਰਨ ਲਈ ਪੰਜਾਬ ਭਾਜਪਾ ਦੀ ਅੱਜ ਚੰਡੀਗੜ੍ਹ 'ਚ ਮੀਟਿੰਗ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।